ਸਰਕਾਰ ਨੇ ਕੀਤਾ ਅਹਿਮ ਫ਼ੈਸਲਾ: ਕੁੜੀਆਂ ਤੇ ਔਰਤਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ
ਚੰਡੀਗੜ੍ਹ (ਜਗਜੀਤ ਸਿੰਘ ਧਾਲੀਵਾਲ) ਔਰਤਾਂ,ਲੜਕੀਆਂ ਤੇ ਬੱਚੀਆਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਹੁਣ ਰਾਜਸਥਾਨ ‘ਚ ਸਰਕਾਰੀ ਨੌਕਰੀ ਨਹੀਂ ਮਿਲੇਗੀ। ਛੇੜਛਾੜ ਕਰਨ ਵਾਲਿਆਂ ਦੇ ਚਰਿੱਤਰ ਸਰਟੀਫਿਕੇਟ ਵਿੱਚ ਇਸ ਦਾ ਜ਼ਿਕਰ ਕੀਤਾ ਜਾਵੇਗਾ। ਚਰਿੱਤਰ ਖਰਾਬ ਹੋਣ ‘ਤੇ ਸਰਕਾਰੀ ਨੌਕਰੀ ਨਹੀਂ ਮਿਲੇਗੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਾਨੂੰਨ ਵਿਵਸਥਾ ਸੰਬੰਧੀ ਇਕ ਮੀਟਿੰਗ ਵਿੱਚ ਅਫ਼ਸਰਾਂ ਨੂੰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
CM ਅਸ਼ੋਕ ਗਹਿਲੋਤ ਨੇ meeting ‘ਚ ਅਧਿਕਾਰੀਆਂ ਨੂੰ ਕਿਹਾ ਕਿ ਔਰਤਾਂ ਅਤੇ ਕਮਜ਼ੋਰ ਵਰਗਾਂ ਖ਼ਿਲਾਫ਼ ਅਪਰਾਧਾਂ ਨੂੰ ਰੋਕਣਾ ਸਾਡੀ ਪ੍ਰਮੁੱਖ ਤਰਜੀਹ ਹੈ। ਸ਼ਰਾਰਤੀ ਅਨਸਰਾਂ ਦਾ ਰਿਕਾਰਡ ਰੱਖਿਆ ਜਾਵੇ। ਚਰਿੱਤਰ ਸਰਟੀਫਿਕੇਟ ‘ਚ ਛੇੜਛਾੜ ਕੀਤੇ ਜਾਣ ਦਾ ਜ਼ਿਕਰ ਕੀਤਾ ਜਾਵੇਗਾ। ਸਰਕਾਰੀ ਨੌਕਰੀ ਤੋਂ ਅਯੋਗ ਹੋਣ ਤੱਕ ਆਦਤਨ ਸ਼ਰਾਰਤੀ ਅਨਸਰਾਂ ‘ਤੇ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਨੇ ਮਨਚਲਿਆਂ ਨੂੰ ਸਰਕਾਰੀ ਨੌਕਰੀ ਤੋਂ ਅਯੋਗ ਕਰਾਰ ਦੇਣ ਦੇ ਹੁਕਮ ਦਿੱਤੇ ਹਨ। ਇਸ ਦੇ ਲਈ ਛੇੜਛਾੜ ‘ਚ ਸ਼ਾਮਲ ਮਨਚਲਿਆਂ ਦਾ ਵੱਖਰਾ ਰਿਕਾਰਡ ਰੱਖਿਆ ਜਾਵੇਗਾ। ਅਜਿਹੇ ਲੋਕਾਂ ਦੇ ਨਾਂ RPSC ਸਟਾਫ ਸਿਲੈਕਸ਼ਨ ਬੋਰਡ ਨੂੰ ਭੇਜੇ ਜਾਣਗੇ।
ਮੁੱਖ ਮੰਤਰੀ ਨੇ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਸਕੂਲਾਂ,ਕਾਲਜਾਂ ਅਤੇ ਬਾਜ਼ਾਰਾਂ ਵਿੱਚ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਸਿਵਲ ਡਰੈੱਸ ‘ਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਜਿਨ੍ਹਾਂ ਥਾਵਾਂ ‘ਤੇ ਮਨਚਲਿਆਂ ਦੀਆਂ ਜ਼ਿਆਦਾ ਸ਼ਿਕਾਇਤਾਂ ਹਨ,ਉਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਸਕੂਲਾਂ,ਕਾਲਜਾਂ ਅਤੇ ਬਾਜ਼ਾਰਾਂ ਵਿੱਚ point ਫਿਕਸ ਕਰਕੇ ਨਿਗਰਾਨੀ ਵਧਾਈ ਜਾਵੇਗੀ।


