ਗੁਰੂ ਨਾਨਕ ਖਾਲਸਾ ਕਾਲਜ ਦਾ ਨਵਾਂ ਸੈਸ਼ਨ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਨਾਲ ਹੋਇਆ ਸ਼ੁਰੂ।

ਅਬੋਹਰ (ਜਗਜੀਤ ਸਿੰਘ ਧਾਲੀਵਾਲ) ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ‘ਚ ਪੁਰਾਣੀ ਚੱਲੀ ਆ ਰਹੀ ਰਵਾਇਤ ਅਨੁਸਾਰ ਨਵੇਂ ਵਿਦਿਅਕ ਸ਼ੈਸ਼ਨ 2023-24 ਦੀ ਪ੍ਰਾਰੰਭਤਾ ਦੇ ਸੰਬੰਧ ਵਿੱਚ ਪਾਵਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਕਾਲਜ ਕੈਂਪਸ ਵਿੱਚ ਪਾਏ ਗਏ। ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦੇ ਨਾਮ ਦਾ ਓਟ ਆਸਰਾ ਲੈਦਿਆਂ ਪਾਵਨ ਗੁਰਬਾਣੀ ਦਾ ਪਾਠ ਕੀਤਾ ਗਿਆ। ਇਸ ਮੌਕੇ ਤੇ ਸਮੂਹ ਕਾਲਜ ਪ੍ਰਬੰਧਕੀ ਕਮੇਟੀ, ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਕਾਲਜ ਵਿਦਿਆਰਥੀਆਂ ਦੀ ਉੱਚ ਵਿਦਿਆ ਤੇ ੳਜਵੱਲ ਭਵਿੱਖ ਦੀ ਕਾਮਨਾਂ ਵੀ ਕੀਤੀ ਗਈ । ਇਸ ਅਵਸਰ ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ੍ਰ. ਦਲਜੀਤ ਸਿੰਘ ਸੰਧੂ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਹਾਰਦਿਕ ਸੁਆਗਤ ਕੀਤਾ।ਇਸ ਮੌਕੇ ਪਹੁੰਚੇ ਸਾਬਕਾ ਪਾਰਲੀਮਾਨੀ ਸਕੱਤਰ ਡਾ. ਮਹਿੰਦਰ ਕੁਮਾਰ ਰਿਣਵਾ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਕਾਲਜ ਦੇ 28 ਸਾਲਾ ਪੁਰਾਣੇ ਸ਼ਾਨਦਾਰ ਤੇ ਮਾਣਮੱਤੇ ਇਤਿਹਾਸ ਬਾਰੇ ਚਾਨਣਾ ਪਾਇਆ। ਉਨਾਂ ਨੇ ਕਾਲਜ ਦੀਆਂ ਅਤੀਤ ‘ਚ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਲਜ ਦਾ ਪੇਂਡੂ ਖੇਤਰ ‘ਚ ਵਿਦਿਆ ਦੇ ਪ੍ਰਸਾਰ ਲਈ ਵਿਸ਼ੇਸ਼ ਯੋਗਦਾਨ ਹੈ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਨਵੇ ਵਿਦਿਅਕ ਵਰ੍ਹੇ ਦੀਆਂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਮੂਹ ਪ੍ਰਬੰਧਕੀ ਕਮੇਟੀ ਤੇ ਸਮੂਹ ਸਟਾਫ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀਆਂ ਆਧੁਨਿਕ ਸਹੁਲਤਾ ਦੇਣ ਲਈ ਵਚਨਬੱਧ ਹੈ। ਇਸ ਮੌਕੇ ਤੇ ਕਾਲਜ ਪ੍ਰਬੰਧਕੀ ਕਮੇਟੀ ਤੇ ਸਟਾਫ ਵੱਲੋਂ ਕਾਲਜ ਦੇ ਚੇਅਰਮੈਨ ਸ੍ਰ. ਦਲਜੀਤ ਸਿੰਘ ਸੰਧੂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਬੋਹਰ ਨਗਰ ਨਿਗਮ ਦੇ ਮੇਅਰ ਵਿਮਲ ਠੱਠਈ, ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਬਲਕਰਨ ਸਿੰਘ ਬਰਾੜ, ਕਰਨਲ ਅਜੀਤ ਸਿੰਘ ਸਮਾਘ, ਸੁਖਮੰਦਰ ਸਿੰਘ ਸੰਧੂ ਨੰਬਰਦਾਰ, ਹਰਨੇਕ ਸਿੰਘ ਚਹਿਲ ਸਮੇਤ ਸਮੂਹ ਕਾਲਜ ਪ੍ਰਬੰਧਕੀ ਕਮੇਟੀ, ਭਾਗ ਸਿੰਘ ਖਾਲਸਾ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਲਾਲ ਸਿੰਘ ਬਰਾੜ, ਵਿੱਤੀ ਸਕੱਤਰ ਨਿਰਮਲਜੀਤ ਸਿੰਘ ਸੇਖੋ, ਸਮੂਹ ਕਾਲਜ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ।

CATEGORIES
Share This

COMMENTS

Wordpress (0)
Disqus (0 )
Translate