ਸਰਕਾਰੀ ਸਕੂਲ ਡੰਗਰ ਖੇੜਾ ਵਿੱਚ ਕੌਮੀ ਸੇਵਾ ਯੋਜਨਾ ਕੈਂਪ ਲਾਇਆ
ਅਬੋਹਰ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਵਿਖੇ ਯੂਵਕ ਸੇਵਾਵਾਂ ਵਿਭਾਗ ਪੰਜਾਬ ਦੁਆਰਾ ਆਜ਼ਾਦੀ ਦੀ 75ਵੀ ਵਰ੍ਹੇਗੰਢ ਮੌਕੇ ਪ੍ਰਿੰਸੀਪਲ ਸ਼੍ਰੀ ਧਰਮਪਾਲ ਜੀ ਜਾਲਪ ਅਤੇ NSS ਪ੍ਰੋਗਰਾਮ ਅਫਸਰ ਸ੍ਰੀ ਨਵਦੀਪ ਇੰਦਰ ਸਿੰਘ ਦੀ ਯੋਗ ਅਗਵਾਈ ਹੇਠ “ਮੇਰੀ ਮਾਟੀ ਮੇਰਾ ਦੇਸ਼” ਪ੍ਰੋਗਰਾਮ ਤਹਿਤ ਇੱਕ ਏਨਐਸਐਸ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 50 ਵਾਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਵਾਲੰਟੀਅਰਾਂ ਨੇ ਸਕੂਲ ਕੈਂਪਸ ਵਿਖੇ ਸਕੂਲ ਦਾ ਆਲਾ ਦੁਆਲਾ ਸੋਹਣਾ ਬਣਾਉਣ ਲਈ ਪੌਦੇ ਲਗਾਏ ਅਤੇ ਬਗੀਚਿਆਂ ਦੀ ਸਾਫ ਸਫਾਈ ਕੀਤੀ। ਵਿਦਿਆਰਥੀਆਂ ਨੇ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਪੰਜ ਪ੍ਰਣ ਪ੍ਰਤਿਗਿਆ ਵੀ ਲਈ। ਕਮਰਸ ਲੈਕਚਰਾਰ ਸ੍ਰੀ ਕੁੰਭਾ ਰਾਮ ਨੇ ਵਿਦਿਆਰਥੀਆਂ ਨੂੰ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸ: ਨਵਦੀਪ ਇੰਦਰ ਸਿੰਘ ਨੇ ਸੰਬੋਧਿਤ ਕਰਦੇ ਹੋਏ ਕਿਹਾ ਕਿ ਨੌਜਵਾਨ ਦੇਸ਼ ਦੇ ਭਵਿੱਖ ਹਨ, ਉਹਨਾਂ ਨੂੰ ਦੇਸ਼ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਸ੍ਰੀ ਧਰਮਪਾਲ ਜੀ ਜਾਲਪ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਸਮਾਜ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।