ਪੰਜਾਬ ਵਿਚ ਮਹਿਲਾਵਾਂ ਲਈ ਖੁੱਲ੍ਹਿਆ ‘ਪਹਿਲਾ’ ਸ਼ਰਾਬ ਦਾ ਠੇਕਾ
ਚੰਡੀਗੜ੍ਹ (ਜਗਜੀਤ ਸਿੰਘ ਧਾਲੀਵਾਲ) ਜਲੰਧਰ ਵਿਚ ਪੰਜਾਬ ਦਾ ਪਹਿਲਾ Women Friendly ਸ਼ਰਾਬ ਦਾ ਠੇਕਾ ਖੁੱਲ੍ਹਿਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉਤੇ ਵਾਇਰਲ ਹੋਈਆਂ ਹਨ। ‘ਲਿਕਰ ਸਟੂਡੀਓ’ ਨਾਮ ਦਾ ਇਹ ਸ਼ਰਾਬ ਦਾ ਠੇਕਾ ਔਰਤਾਂ ਨੂੰ ਧਿਆਨ ‘ਚ ਰੱਖ ਕੇ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ। ਇਸ ਮਸਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਿੰਨ ਮਹੀਨਿਆਂ ਵਿੱਚ ਨਸ਼ਾ ਮੁਕਤ ਕਰਨ ਵਾਲਿਆਂ ਨੇ ਹੁਣ ਔਰਤਾਂ ਨੂੰ ਵੀ ਸ਼ਰਾਬ ਦਾ ਆਦੀ ਬਣਾਉਣ ਦੀ ਤਿਆਰੀ ਕਰ ਲਈ ਹੈ। ਨਸ਼ਾ ਪੰਜਾਬ ਦੀਆਂ ਕਈ ਪੀੜ੍ਹੀਆਂ ਨੂੰ ਨਿਗਲ ਚੁੱਕਾ ਹੈ। ਰਾਜੇ ਨੇ ਪੁੱਛਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹ ਕੇ ਕੀ ਸਾਬਤ ਕਰਨਾ ਚਾਹੁੰਦੇ ਹਨ।

CATEGORIES ਪੰਜਾਬ


