ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗ ਮਰੀ
ਰੋਪੜ : ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਰਾਹਤ ਕਾਰਜਾਂ ਵਿਚ ਜੁਟੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸ ਲਿਆ ਹੈ। ਇਸ ਦੀ ਜਾਣਕਾਰੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿਚ ਜੁਟ ਗਿਆ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ’ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿਚ ਜੁਟ ਗਿਆ। ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਆਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਆਸ਼ੀਰਵਾਦ ਹਮੇਸ਼ਾ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ।
ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ।
ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ।
ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।



