ਡਾ ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ 24 ਅਗਸਤ
ਪੰਜਾਬ ਸਰਕਾਰ ਲੋੜਵੰਦਾ ਨੂੰ ਸਿਹਤ ਸਹੂਲਤਾਂ ਦੇਣ ਲਈ ਬਚਨਵੰਦ ਹੈ, ਇਹ ਪ੍ਰਗਟਾਵਾ ਡਾ ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਿ਼ਲ੍ਹੇ ਦੇ ਆਮ ਆਦਮੀ ਕਲੀਨਿਕ ਕੰਦੂਖੇੜਾ ਅਤੇ ਕੋਟਭਾਈ ਦਾ ਜਾਇਜਾ ਲੈਣ ਮੌਕੇ ਕੀਤਾ ।
ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਆਮ ਆਦਮੀ ਕਲੀਨਿਕ ਲੋਕਾਂ ਲਈ ਬਰਦਾਨ ਸਾਬਤ ਹੋ ਰਹੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ ਸਿਹਤ ਵਿਭਾਗ ਵਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਵਾਂ ਪ੍ਰਾਪਤ ਕਰਨ ਆਏ ਮਰੀਜਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 41 ਤਰ੍ਹਾਂ ਦੇ ਟੈਸਟ ਵੀ ਮੁਫਤ ਕੀਤੇ ਜਾਣਗੇ।
ਉਹਨਾਂ ਸਿਹਤ ਵਿਭਾਗ ਦੇ ਅਮਲੇ ਨੂੰ ਕਿਹਾ ਕਿ ਜੇਕਰ ਕੋਈ ਲੋੜਵੰਦ ਵਿਅਕਤੀ ਆਪਣਾ ਇਲਾਜ ਕਰਵਾਉਣ ਲਈ ਆਉਂਦਾ ਹੈ ਤਾਂ ਉਸਦਾ ਵਧੀਆ ਤਰੀਕੇ ਨਾਲ ਇਲਾਜ ਕੀਤਾ ਜਾਵੇ।

CATEGORIES ਮਾਲਵਾ


