ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਪਿੰਡ ਪਿੰਡ ਪਹੁੰਚਾ ਰਹੇ ਹਨ ਰਾਹਤ ਸਮੱਗਰੀ
ਫਾਜਿ਼ਲਕਾ 24 ਅਗਸਤ (ਜਗਜੀਤ ਸਿੰਘ ਧਾਲੀਵਾਲ)
ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਲਗਾਤਾਰ ਪਿੰਡ ਪਿੰਡ ਜ਼ਾ ਕੇ ਰਾਹਤ ਸਮੱਗਰੀ ਪਹੁੰਚਾ ਰਹੇ ਹਨ। ਅੱਜ ਉਨ੍ਹਾਂ ਨੇ ਢਾਣੀ ਸੱਦਾ ਸਿੰਘ ਦਾ ਦੌਰਾ ਕਰਕੇ ਆਪ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਹੈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਦੇ ਮੁਕਾਬਲੇ ਪਾਣੀ ਦਾ ਪੱਧਰ 2 ਫੁੱਟ ਘਟ ਗਿਆ ਹੈ।ਜਦ ਕਿ ਇਸ ਵਿਚ ਹੋਰ ਕਮੀ ਆਉਣ ਦੀ ਆਸ ਹੈ। ਉਨ੍ਹਾਂ ਨੇ ਕਿਹਾ ਕਿ ਪਾਣੀ ਕਾਰਨ ਸੜਕਾਂ ਨੂੰ ਨੁਕਸਾਨ ਹੋਇਆ ਹੈ ਅਤੇ ਸਰਕਾਰ ਵੱਲੋਂ ਸੜਕਾਂ ਦਾ ਆਰਜੀ ਰੀਪੇਅਰ ਕਰਵਾ ਕੇ ਹੀ ਇੰਨ੍ਹਾਂ ਨੂੰ ਆਵਾਜਾਈ ਲਈ ਖੋਲਿ੍ਹਆਂ ਜਾਵੇਗਾ। ਜਿਸਤੋਂ ਬਾਅਦ ਵਹੀਕਲਾਂ ਰਾਹੀਂ ਰਾਹਤ ਸਮੱਗਰੀ ਪਹੁੰਚ ਸਕੇਗੀ। ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਕਿਸਤੀਆਂ ਰਾਹੀ ਰਾਹਤ ਸਮੱਗਰੀ ਪਹੁੰਚਾ ਰਹੇ ਹਾਂ। ਅੱਜ ਉਨ੍ਹਾਂ ਨਾਲ ਜ਼ਯੋਤੀ ਫਾਉਡੇਸ਼ਨ ਵੱਲੋਂ ਵੀ ਪਹੁੰਚ ਕੇ ਰਾਹਤ ਸਮੱਗਰੀ ਵੱਡੀ ਗਈ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿਚ ਸਹਿਯੋਗ ਕਰਨ ਵਾਲੀ ਹਰ ਇਕ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਂਝੇ ਉੱਧਮ ਨਾਲ ਅਸੀਂ ਇਸ ਆਫਤ ਨੂੰ ਪਾਰ ਕਰ ਲਵਾਂਗੇ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹੁਣ ਕੈਟਲ ਫੀਡ ਦੀ ਹੋਰ ਮੰਗ ਲੋਕਾਂ ਤੋਂ ਆਈ ਹੈ ਜਿਸ ਸਬੰਧੀ ਜਲਦ ਮੰਗ ਅਨੁਸਾਰ ਲੋਕਾਂ ਨੂੰ ਕੈਟਲ ਫੀਡ ਮੁਹਈਆ ਕਰਵਾ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਹੋਏ ਨੁਕਸਾਨ ਲਈ ਸਰਕਾਰ ਵੱਲੋਂ ਢੁਕਵਾਂ ਮੁਆਵਜਾ ਵੀ ਦਿੱਤਾ ਜਾਵੇਗਾ।