ਪੰਜਾਬ ਪੁਲਿਸ ਭਰਤੀ ਨੌਜ਼ ਵਾਨਾਂ ਲਈ ਮੁਫ਼ਤ ਫਿਜੀਕਲ ਟ੍ਰੇਨਿੰਗ ਕੈਂਪ ਸ਼ੁਰੂ
ਬਠਿੰਡਾ, 25 ਅਗਸਤ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਬਠਿੰਡਾ ਸਮੇਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਯੁਵਕਾਂ ਲਈ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾ ਲਈ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਪੰਜਾਬ ਪੁਲਿਸ ਲਈ ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਲਿਖਤੀ ਪੇਪਰ ਦੇ ਰੋਲ ਨੰਬਰ ਦੀ ਕਾਪੀ, ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋ ਲੈ ਕੇ ਬਾਦਲ ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ ਮਿਤੀ 25 ਅਗਸਤ 2023 ਨੂੰ ਸਵੇਰੇ 9:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਮੌਕੇ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਫਿਜੀਕਲ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਨੌਜਵਾਨ ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ‘ਤੇ ਸੰਪਰਕ ਕਰ ਸਕਦੇ ਹਨ।


