ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ਕਰਨ ਦੀ ਸੋਚ ਰਹੇ ਪਟਵਾਰੀ ਕਾਨੂੰਗੋ ਤੇ ਡੀ.ਸੀ ਦਫ਼ਤਰ ਦੇ ਕਰਮਚਾਰੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ ਕਿਹਾ ਕਿ ਹੜਤਾਲ ਕਰੀ ਤਾਂ ਵਾਪਸ ਨਹੀਂ ਆਓਗੇ

ਚੰਡੀਗੜ੍ਹ (ਐੱਸ ਐੱਸ ਢਿੱਲੋਂ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ ਨਵੇਂ ਫੈਂਸਲੇ ਕਰਕੇ ਜਿੱਥੇ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਓਥੇ ਉਨ੍ਹਾਂ ਵੱਲੋਂ ਹੜਤਾਲ ਕਰਨ ਵਾਲੇ ਕਰਮਚਾਰੀਆਂ ਨੂੰ ਹੁਣ ਸਖ਼ਤ ਚਿਤਾਵਨੀ ਦਿੱਤੀ ਗਈ ਹੈ। ਮੁੱਖ ਮੰਤਰੀ ਵੱਲੋਂ ਅੱਜ ਜੋ ਫੈਸਲਾ ਕੀਤਾ ਗਿਆ ਹੈ ਲੋਕ ਉਸ ਫੈਸਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਫੈਸਲੇ ਨੂੰ ਵੇਖ ਰਹੇ ਹਨ। ਜਦੋਂ ਪ੍ਰਤਾਪ ਸਿੰਘ ਕੈਰੋਂ ਮੁੱਖ ਮੰਤਰੀ ਹੁੰਦੇ ਸਨ ਤਾਂ ਉਨ੍ਹਾਂ ਨੇ ਵੀ ਹੜਤਾਲ ਕਰਨ ਵਾਲੇ ਪਟਵਾਰੀਆਂ ਤੇ ਹੋਰ ਮੁਲਾਜ਼ਮਾਂ ਨੂੰ ਅਜਿਹੀ ਸਖ਼ਤ ਚਿਤਾਵਨੀ ਦਿੱਤੀ ਸੀ ਤੇ ਉਹਨਾਂ ਦੀ ਚਿਤਾਵਨੀ ਤੋਂ ਬਾਅਦ ਹੜਤਾਲ ਦਾ ਫੈਸਲਾ ਨਹੀਂ ਹੋ ਸਕਿਆ ਸੀ। ਬੀਤੇ ਕਾਫੀ ਸਮੇਂ ਤੋਂ ਵੱਖ-ਵੱਖ ਮੁਲਾਜਮ ਮੰਗਾਂ ਨੂੰ ਲੈ ਕੇ ਹੜਤਾਲ ਕਰਦੇ ਰਹੇ ਹਨ। ਹੋਰ ਤਾਂ ਹੋਰ ਅਫਸਰ ਵੀ ਹੜਤਾਲ ਦੀ ਚੇਤਾਵਨੀ ਸਰਕਾਰ ਨੂੰ ਦਿੰਦੇ ਰਹੇ ਹਨ।
ਮੁੱਖ ਮੰਤਰੀ ਨੇ ਅੱਜ ਟਵੀਟ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਪਟਵਾਰੀਆਂ, ਕਾਨੂੰਨਆਂ ਤੇ ਡੀ.ਸੀ ਦਫ਼ਤਰ ਦੇ ਕਰਮਚਾਰੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਹੜਤਾਲ ਬਾਰੇ ਸੋਚ ਰਹੇ ਹਨ।
ਮੁੱਖ ਮੰਤਰੀ ਨੇ ਲਿਖਿਆ ਹੈ ਕਿ
ਜਾਣਕਾਰੀ ਮੁਤਾਬਕ ਪਟਵਾਰੀ..ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ..ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ..
ਮੁੱਖ ਮੰਤਰੀ ਦੀ ਸਖਤ ਚਿਤਾਵਨੀ ਤੋਂ ਬਾਅਦ ਕੀ ਹੁਣ ਹੜਤਾਲ ਹੋਵੇਗੀ ਜਾਂ ਨਹੀਂ ਇਹ ਤਾਂ ਸਮਾਂ ਦੱਸੇਗਾ ਪਰ ਉਨ੍ਹਾਂ ਦੇ ਇਸ ਸਖਤ ਫ਼ੈਸਲੇ ਨੂੰ ਲੋਕ ਪੂਰੀ ਤਰ੍ਹਾਂ ਸਲਾਹੁਣਗੇ।

CATEGORIES
Share This

COMMENTS

Wordpress (0)
Disqus (0 )
Translate