ਗੋਪੀਚੰਦ ਕਾਲਜ ਦੇ ਸਰੀਰਕ ਸਿੱਖਿਆ ਅਤੇ ਸਪੋਰਟਸ ਵਿਭਾਗ ਵੱਲੋਂ ‘ਰਾਸ਼ਟਰੀ ਖੇਡ ਦਿਵਸ’ ਦੇ ਮੌਕੇ ਤੇ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ
ਅਬੋਹਰ 31 ਅਗਸਤ (ਜਗਜੀਤ ਸਿੰਘ ਧਾਲੀਵਾਲ) ਸਥਾਨਕ ਗੋਪੀਚੰਦ ਆਰਯ ਮਹਿਲਾ ਕਾਲਜ ਦੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੇ ਯੋਗ ਮਾਰਗਦਰਸ਼ਨ ਅਧੀਨ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਮੁਖੀ ਡਾ. ਅਨੀਤਾ ਸਿੰਘ ਦੀ ਦੇਖ ਰੇਖ ਹੇਠ ‘ਰਾਸ਼ਟਰੀ ਖੇਡ ਦਿਵਸ’ ਦਾ ਆਯੋਜਨ ਕੀਤਾ ਗਿਆ। ਵਿਭਾਗ ਵੱਲੋਂ ਇਸ ਖਾਸ ਮੌਕੇ ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਬਾਸਕਟਬਾਲ, ਵਾਲੀਬਾਲ, ਬੈਡਮਿੰਟਨ, ਟੈਬਲ ਟੈਨਿਸ ਆਦਿ ਮੁਕਾਬਲੇ ਕਰਬਾਏ ਗਏ । ਇਹਨਾਂ ਮੁਕਾਬਲਿਆਂ ਵਿੱਚ ਲਗਭਗ 60 ਵਿਦਿਆਰਥਣਾਂ ਨੇ ਖੇਡ- ਭਾਵਨਾ ਸਹਿਤ ਉਤਸ਼ਾਹਪੂਰਵਕ ਭਾਗ ਲਿਆ। ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਸਾਹਿਬਾ ਨੇ ਰਾਸ਼ਟਰੀ ਖੇਡ ਦਿਵਸ ਦੀਆਂ ਸ਼ੁਭ-ਕਾਮਨਾਵਾਂ ਦਿੱਤੀਆਂ ਅਤੇ ਪ੍ਰੋਗਰਾਮ ਦੇ ਆਯੋਜਕ ਡਾ. ਅਨੀਤਾ ਸਿੰਘ ਨੂੰ ਇਸ ਸਫ਼ਲ ਆਯੋਜਨ ਦੀ ਵਧਾਈ ਦਿੰਦੀਆਂ ਵਿਦਿਆਰਥਣਾਂ ਨੂੰ ਸਰੀਰਕ ਅਤੇ ਮਨਸਿਕ ਰੂਪ ਨਾਲ ਮਜ਼ਬੂਤ ਬਣਨ ਲਈ ਪ੍ਰੇਰਿਤ ਕੀਤਾ।

CATEGORIES ਮਾਲਵਾ