ਸਰਕਾਰ ਤੁਹਾਡੇ ਦੁਆਰ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਹਰਾਜ ਵਿਖੇ ਲੋਕਾਂ ਦੀਆਂ ਸੁਣੀਆਂ ਮੁਸਕਿਲਾਂ
ਪ੍ਰੋਗਰਾਮ ਵਿਚ ਪਿੰਡ ਹਰਾਜ ਦੇ ਨੇੜਲੇ ਪਿੰਡ ਵਾਸੀਆਂ ਨੇ ਵੀ ਕੀਤੀ ਸਮੂਲੀਅਤ
ਸ੍ਰੀ ਮੁਕਤਸਰ ਸਾਹਿਬ 31 ਅਗਸਤ (ਜਗਜੀਤ ਸਿੰਘ ਧਾਲੀਵਾਲ)
ਸਰਕਾਰ ਤੁਹਾਡੇ ਦੁਆਰ ਤਹਿਤ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਮੁਕਤਸਰ ਸਾਹਿਬ ਸਾਹਿਬ ਦੇ ਪਿੰਡ ਹਰਾਜ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ।
ਇਸ ਪ੍ਰੋਗਰਾਮ ਵਿਚ ਹਰਾਜ ਪਿੰਡ ਤੋਂ ਇਲਾਵਾ ਨੇੜਲੇ ਪਿੰਡ ਕੋਟਲੀ ਸੰਘਰ ਅਤੇ ਖੋਖਰ ਦੇ ਵਾਸੀਆਂ ਨੇ ਵੀ ਸਮੂਲੀਅਤ ਕੀਤੀ । ਪ੍ਰੋਗਰਾਮ ਦੇ ਸ਼ੁਰੂਆਤੀ ਪੜਾਅ ਵਿਚ ਹਰਾਜ ਪਿੰਡ ਵਾਸੀਆਂ ਨੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਅਤੇ ਡਿਪਟੀ ਕਮਿਸ਼ਨਰ ਨੇ ਜਲਦ ਹੀ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ।
ਇਸ ਉਪਰੰਤ ਪ੍ਰੋਗਰਾਮ ਵਿਚ ਆਏ ਲੋਕਾਂ ਨੇ ਇਕ ਇਕ ਕਰਕੇ ਡਿਪਟੀ ਕਮਿਸ਼ਨਰ ਨੂੰ ਸਿਹਤ ਨਾਲ ਸਬੰਧਿਤ, ਰਾਸ਼ਣ ਕਾਰਡ, ਪੀਣ ਵਾਲੇ ਪਾਣੀ, ਬਿਜਲੀ ਨਾਲ ਸਬੰਧਿਤ ਮਗਨਰੇਗਾ ਸਕੀਮ ਨਾਲ ਸਬੰਧਤ, ਪੁਲਿਸ ਨਾਲ ਸਬੰਧਤ, ਮਾਲੀ ਸਹਾਇਤ ਦੀ ਅਰਜੀ ਦੇਣ ਬਾਰੇ ਜਾਣੂੰ ਕਰਵਾਇਆ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹੀ ਸਬੰਧਤ ਮਹਿਕਮਿਆਂ ਨਾਲ ਰਾਬਤਾ ਕਾਇਮ ਕਰਕੇ ਮੁਸ਼ਕਿਲਾਂ ਹੱਲ ਕੀਤੀਆਂ।
ਪ੍ਰੋਗਰਾਮ ਵਿਚ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜ਼ੋਂ ਉਹਨਾ ਨੂੰ ਪੰਜਾਬ ਸਰਕਾਰ ਦੁਆਰਾ ਚਾਲਾਈਆਂ ਜਾ ਰਹੀਆਂ ਸਕੀਮ ਦਾ ਲਾਭ ਉਠਾ ਸਕਣ।
ਪ੍ਰੋਗਰਾਮ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਰਗੀਆਂ ਅਲਾਮਤਾ ਨੂੰ ਖਤਮ ਕਰਨ ਵਿਚ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ ਤਾਂ ਜ਼ੋ ਜਿਲ੍ਹੇ ਵਿਚੋਂ ਨਸ਼ੇ ਦਾ ਖਾਤਮਾਂ ਹੋ ਸਕੇ। ਉਹਨਾ ਕਿਹਾ ਕਿ ਨਸ਼ੇ ਨਾਲ ਸਬੰਧਤ ਕੋਈ ਵੀ ਇਤਲਾਹ ਦੇਣ ਲਈ ਉਹ ਡਿਪਟੀ ਕਮਿਸ਼ਨਰ ਨਾਲ ਸਿੱਧੇ ਤੌਰ ਤੇ ਮਿਲ ਕੇ ਜਾਣਕਾਰੀ ਦੇ ਸਕਦੇ ਹਨ ਅਤੇ ਇਤਲਾਹ ਦੇਣ ਵਾਲੇ ਵਿਆਕਤੀ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਸ. ਕੰਵਰਜੀਤ ਸਿੰਘ ਐਸ ਡੀ ਐਮ ਸ੍ਰੀ ਮੁਕਤਸਰ ਸਾਹਿਬ, ਸ. ਸਤਨਾਮ ਸਿੰਘ ਵਿਰਕ ਡੀ ਐਸ ਪੀ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ, ਸ੍ਰੀ ਸੁਖਬੀਰ ਸਿੰਘ ਤਹਿਸੀਲਦਾਰ, ਡਾ. ਕੁਲਤਾਰ ਸਿੰਘ ਐਸ ਐਮ ਓ ਅਤੇ ਪਿੰਡ ਦੇ ਮੋਹਤਵਰ ਵਿਅਕਤੀ ਮੌਜੂਦ ਸਨ।
ਇਸ ਮੌਕੇ ਤੇ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟੀਮ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਵੀ ਜਾਗਰੂਕ ਕੀਤਾ।
