ਦਾ ਅਬੋਹਰ ਸ਼ਟਲਰ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਮਨਾਇਆ ਗਿਆ ਖੇਡ ਦਿਵਸ

ਅਬੋਹਰ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਇੱਥੇ ਅਜੀਮਗੜ੍ਹ ਵਿਖੇ ਸਟੇਡੀਅਮ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਮੇਜਰ ਧਿਆਨ ਚੰਦ ਦੇ 118 ਵੇਂ ਜਨਮ ਦਿਨ ਮੌਕੇ ਕੇਕ ਕੱਟਿਆ ਗਿਆ। ਇਸ ਦੌਰਾਨ ਸ਼ਮਸ਼ੇਰ ਸਿੰਘ ਢਿੱਲੋਂ ਪ੍ਰਧਾਨ ਤੇ ਸੈਕਟਰੀ ਡਾਕਟਰ ਅਮਨਦੀਪ ਸਿੰਘ ਨੇ ਖਿਡਾਰੀਆਂ ਨੂੰ ਖੇਡ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਜੀਵਨ ਲਈ ਬਹੁਤ ਜਰੂਰੀ ਹਨ। ਉਹਨਾਂ ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ। ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ। ਅਜਿਹਾ ਕਰਕੇ ਅਸੀਂ ਆਪਣੇ ਬੱਚਿਆਂ ਨੂੰ ਨਸ਼ਿਆਂ ਤੇ ਹੋਰ ਮਾੜੀਆਂ ਗਤੀਵਿਧੀਆਂ ਤੋਂ ਦੂਰ ਰੱਖ ਸਕਦੇ ਹਾਂ। ਇਸ ਮੌਕੇ ਤੇ ਅਬੋਹਰ ਸ਼ਟਲਰ ਬੈਡਮਿੰਟਨ ਅਕੈਡਮੀ ਦੇ ਉਹਨਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਦੀਆਂ ਰਾਜ ਪੱਧਰ ਤੇ ਪੁਜ਼ੀਸ਼ਨਾਂ ਆਈਆਂ।

CATEGORIES
Share This

COMMENTS

Wordpress (0)
Disqus (1 )
Translate