ਲਓ ਬਈ ਮਿੱਤਰੋ ਖਿੱਚ ਲਵੋ ਤਿਆਰੀ, ਜੇਕਰ ਲੱਗਣਾ ਹੈ ਪਟਵਾਰੀ ਸਰਕਾਰੀ
ਚੰਡੀਗੜ੍ਹ 2 ਸਤੰਬਰ (ਜਗਜੀਤ ਸਿੰਘ ਧਾਲੀਵਾਲ) Punjab ਦੇ ਬੇਰੁਜਗਾਰਾਂ ਲਈ ਅੱਜ ਚੰਗੀ ਖਬਰ ਆਈ ਹੈ। ਪੰਜਾਬ ਸਰਕਾਰ ਵੱਲੋ ਜਲਦੀ ਹੀ 586 ਨਵੇਂ ਪਟਵਾਰੀ ਭਰਤੀ ਕੀਤੇ ਜਾਣਗੇ। Patwari Jobs ਲਈ ਜਲਦੀ ਇਸਤਿਹਾਰ ਜਾਰੀ ਕੀਤਾ ਜਾਵੇਗਾ। ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Bhagwant Maan ਨੇ ਦਿੱਤੀ। ਇਸ ਤੋਂ ਬਿਨਾਂ ਨਿਯੁਕਤੀ ਪੱਤਰ ਉਡੀਕ ਰਹੇ ਪਟਵਾਰੀਆ ਨੂੰ ਵੀ ਜਲਦ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਹੋਰ ਤਾਂ ਹੋਰ ਜਿਹੜੇ ਪਟਵਾਰੀ ਟ੍ਰੇਨਿੰਗ ਕਰ ਰਹੇ ਹਨ ਤੇ ਉਨ੍ਹਾਂ ਦੀ ਟ੍ਰੇਨਿੰਗ ਹਾਲੇ ਬਕਾਇਆ ਰਹਿੰਦੀ ਹੈ। ਉਹਨਾਂ ਨੂੰ ਵੀ ਜਲਦੀ ਫੀਲਡ ਵਿੱਚ ਲਿਆਂਦਾ ਜਾਵੇਗਾ।
ਬੀਤੇ ਦਿਨੀਂ ਪਟਵਾਰੀਆਂ ਖ਼ਿਲਾਫ਼ ਸਖ਼ਤ ਬਿਆਨ ਦੇਣ ਤੋਂ ਬਾਅਦ ਪਟਵਾਰੀਆਂ ਵਲੋਂ ਹੜਤਾਲ ਰੱਦ ਨਾ ਕੀਤੇ ਜਾਣ ਦੇ ਫੈਂਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੇ ਖੱਜਲ ਖੁਆਰੀ ਰੋਕਣ ਲਈ ਪਟਵਾਰੀਆਂ ਦੀ ਬਾਇਓ ਮੀਟ੍ਰਿਕ ਢੰਗ ਨਾਲ ਹਾਜ਼ਰੀ ਲਗੇਗੀ। ਪਟਵਾਰੀ ਸਵੇਰੇ ਸ਼ਾਮ ਹਾਜ਼ਰੀ ਯਕੀਨੀ ਬਣਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 3660 ਆਸਾਮੀਆਂ ਹਨ, ਜਿਨ੍ਹਾਂ ਵਿੱਚੋਂ 1623 ਆਸਾਮੀਆਂ ਭਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ State Government ਨੇ ਹੁਣ 2037 ਆਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਵੀ ਸਮਾਂਬੱਧ ਤਰੀਕੇ ਨਾਲ ਭਰੀਆਂ ਜਾਣਗੀਆਂ।
ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਸਾਮੀਆਂ ਵਿੱਚੋਂ 741 ਪਟਵਾਰੀਆਂ ਨੇ ਪਹਿਲਾਂ ਹੀ ਲਾਜ਼ਮੀ 18 ਮਹੀਨਿਆਂ ਦੀ ਸਿਖਲਾਈ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਲਈ ਹੈ। ਇਨ੍ਹਾਂ ਨੂੰ ਫੀਲਡ ਵਿੱਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਜਲਦੀ ਲਗਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 710 ਪਟਵਾਰੀਆਂ ਦੀ ਪਹਿਲਾਂ ਹੀ ਚੋਣ ਕਰ ਲਈ ਗਈ ਹੈ ਪਰ ਕਈ ਰਸਮੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪਟਵਾਰੀਆਂ ਦੀਆਂ 586 ਆਸਾਮੀਆਂ ਦੀ ਭਰਤੀ ਲਈ ਜਲਦੀ ਇਸ਼ਤਿਹਾਰ ਦੇ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ ਜਾਵੇਗਾ।
ਕੰਮ ਕਰਵਾਉਣ ਲਈ ਪਟਵਾਰੀਆਂ ਵੱਲੋਂ ਅਗਾਂਹ ਕੁੱਝ ਬੰਦੇ ਰੱਖਣ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀ ਬਾਇਓ ਮੀਟਰਿਕ ਹਾਜ਼ਰੀ ਲਾਜ਼ਮੀ ਕੀਤੀ ਜਾਵੇਗੀ।



