ਸਕੂਲ ਆਫ ਐਮੀਨੈਸ ਰਾਮਸਰਾ ਦੇ ਸਰਕਾਰੀ ਨੌਕਰੀ ਪ੍ਰਾਪਤ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ
ਅਬੋਹਰ 6 ਸਤੰਬਰ (ਜਗਜੀਤ ਸਿੰਘ ਧਾਲੀਵਾਲ)
ਸਕੂਲ ਆਫ ਐਮੀਂਨੇਸ ਰਾਮਸਰਾ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਸਮਾਰੋਹ ਦੋਰਾਨ ਸਕੂਲ ਦੇ ਸਾਬਕਾ ਸਰਕਾਰੀ ਨੌਕਰੀ ਪ੍ਰਾਪਤ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਵਜੋਤ ਕੌਰ ਖਹਿਰਾ ਤੇ ਸਟਾਫ ਵੱਲੋਂ ਇਹਨਾਂ 27 ਵਿਦਿਆਰਥੀਆਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਤੇ ਬੀਐਸਐਫ, ਸੀਆਈਐਸਐਫ, ਪੰਜਾਬ ਪੁਲਿਸ, ਰੇਲਵੇ, ਕਲਰਕ, ਬੈਂਕ ਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਲੱਗੇ ਵਿਦਿਆਰਥੀਆਂ ਕੋਮਲ ਕੁਮਾਰ, ਵਿਕਰਮ, ਅਨਿਲ ਕੁਮਾਰ, ਸੁਨੀਲ ਕੁਮਾਰ, ਵਿਕਰਮਜੀਤ, ਗੁਰਮੀਤ ਸਿੰਘ, ਰਵੀ ਕੁਮਾਰ ,ਅੰਜਲੀ, ਨਰੇਸ਼ ਕੁਮਾਰ, ਅਨੂ,ਪਵਨ ਕੁਮਾਰ, ਜੈ ਸਿੰਘ, ਜਗਦੀਸ਼ ਕੁਮਾਰ, ਸੁਨੀਤਾ, ਕਰਮਜੀਤ, ਵਿਕਰਮ ਤੇ ਹੋਰ ਵਿਦਿਆਰਥੀਆਂ ਨੂੰ ਸਨਮਾਨਿਆ ਗਿਆ। ਸਕੂਲ ਪ੍ਰਿੰਸੀਪਲ ਨਵਜੋਤ ਖਹਿਰਾ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਵਿਦਿਆਰਥੀ ਰਹੇ ਇਨ੍ਹਾਂ ਬੱਚਿਆਂ ਨੇ ਆਪਣੀ ਮਿਹਨਤ ਨਾਲ ਜੋ ਮੁਕਾਮ ਹਾਸਲ ਕੀਤਾ ਹੈ ਉਹ ਕਾਬਲੇ ਤਰੀਫ ਹੈ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਹੁਣ ਕਿਸੇ ਪੱਖੋਂ ਵੀ ਨਿੱਜੀ ਸਕੂਲਾਂ ਦੇ ਬੱਚਿਆਂ ਤੋਂ ਘੱਟ ਨਹੀਂ ਰਹੇ। ਇਸ ਮੌਕੇ ਤੇ ਹੋਰ ਅਧਿਆਪਕ ਵੀ ਹਾਜਰ ਸਨ।



