ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਗ੍ਰਿਫਤਾਰ
ਫਿਰੋਜ਼ਪੁਰ 18 ਸਤੰਬਰ, ਵਿਜੀਲੈਂਸ ਨੇ ਫਿਰੋਜ਼ਪੁਰ ਰੂਰਲ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਸਤਿਕਾਰ ਕੌਰ ਕਾਂਗਰਸ ਪਾਰਟੀ ਦੀ ਵਿਧਾਇਕ ਰਹਿ ਚੁੱਕੀ ਹੈ।ਪਿਛਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਟਿਕਟ ਨਾ ਮਿਲਣ ਤੇ ਉਸ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਸੀ ਤੇ ਉਹ ਭਾਜਪਾ ਵਿਚ ਸ਼ਾਮਲ ਹੋ ਗਈ ਸੀ।
ਨਵੀਂ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵੱਲੋਂ ਗਹਿਰੀ ਪਰਿਵਾਰ ਵੱਲੋਂ ਬਣਾਈ ਗਈ ਪ੍ਰੋਪਰਟੀ ਦੀ ਮਿਣਤੀ ਕੀਤੀ ਜਾ ਰਹੀ ਸੀ। ਜਿਸ ਤਹਿਤ ਇਹ ਕਾਰਵਾਈ ਹੋਈ ਹੈ।
CATEGORIES ਪੰਜਾਬ