ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਅਬੋਹਰ 18 ਸਤੰਬਰ (ਜਗਜੀਤ ਸਿੰਘ ਧਾਲੀਵਾਲ)
ਸਵੱਛ ਭਾਰਤ ਮਿਸ਼ਨ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਡਿਵੀਜ਼ਨ ਅਬੋਹਰ ਵੱਲੋਂ ਕਾਰਜਕਾਰੀ ਇੰਜੀਨੀਅਰ ਅਮ੍ਰਿਤਦੀਪ ਸਿੰਘ ਭੱਠਲ ਦੀ ਅਗਵਾਈ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪੰਦਰਵਾੜਾ ਮੁਹਿੰਮ ਤਹਿਤ ਵੱਖ ਵੱਖ ਪਿੰਡਾਂ ਤੇ ਸਕੂਲਾਂ ਵਿਚ ਸੋਸ਼ਲ ਸਟਾਫ਼ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਲ ਸਪਲਾਈ ਵਿਭਾਗ ਦੇ ਆਈ.ਈ.ਸੀ ਸੁਖਜਿੰਦਰ ਸਿੰਘ ਢਿੱਲੋਂ,ਸੀਡੀਐਸ ਸੰਦੀਪ ਕੁਮਾਰ, ਬੀਆਰਸੀ ਗੁਰਚਰਨ ਸਿੰਘ ਤੇ ਸੁਸ਼ੀਲ ਕੁਮਾਰ ਨੇ ਪਿੰਡ ਸੱਪਾਂਵਾਲੀ ਤੇ ਭਾਗਸਰ ਵਿਚ ਤਰਲ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਸਾਰਿਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਕਿਹਾ ਤੇ ਇਸ ਤੋਂ ਇਲਾਵਾ ਲੋਕਾਂ ਨੂੰ ਸਾਫ਼ ਸਫ਼ਾਈ ਰੱਖਣ ਲਈ ਵੀ ਪ੍ਰੇਰਿਆ। ਉਹਨਾਂ ਦੱਸਿਆ ਕਿ ਦੋ ਅਕਤੂਬਰ ਤੱਕ ਚੱਲ ਰਹੇ ਇਸ ਪੰਦਰਵਾੜੇ ਤਹਿਤ ਵੱਖ-ਵੱਖ ਪ੍ਰੋਗਰਾਮ ਕੀਤੇ ਜਾਣਗੇ। ਇਸ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੱਛਤਾ ਹੀ ਸੇਵਾ ਮੁਹਿੰਮ ਬਾਰੇ ਦੱਸਿਆ।
ਅਬੋਹਰ ਦੇ ਪਿੰਡ ਸੱਪਾਂਵਾਲੀ ਵਿੱਚ ਕਰਵਾਏ ਪ੍ਰੋਗਰਾਮ ਦੌਰਾਨ ਜਾਣਕਾਰੀ ਦਿੰਦੇ ਹੋਏ ਬੀਆਰਸੀ ਗੁਰਚਰਨ ਸਿੰਘ।



