ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ,18 ਸਤੰਬਰ(ਜਗਜੀਤ ਸਿੰਘ ਧਾਲੀਵਾਲ) ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਮਾਲ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿ਼ਸਨਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ, ਸ੍ਰੀ ਜਸਨਜੀਤ ਸਿੰਘ ਐਸ.ਡੀ.ਐਮ ਗਿੱਦੜਬਾਹਾ, ਸ੍ਰੀਮਤੀ ਸਰੋਜ ਰਾਣੀ ਡੀ.ਆਰ.ਓ ਜਿ਼ਲ੍ਹੇ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੇ ਭਾਗ ਲਿਆ।
                            ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਲ ਨਿਕਾਸੀ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹਨਾਂ ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ ਹੋ ਚੁੱਕਿਆਂ ਹੈ, ਸਬੰਧੀ ਰਿਪੋਰਟ ਜਿ਼ਲ੍ਹਾ ਪ੍ਰਸ਼ਾਸਨ ਨੂੰ ਜਲਦੀ ਤੋਂ ਜਲਦੀ ਭੇਜੀ ਜਾਵੇ।
 ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਟੈਂਪ ਡਿਊਟੀ ਕੁਲੈਕਸ਼ਨ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੈਡਿੰਗ ਕੋਰਟ ਕੇਸਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਪ੍ਰਬੰਧਕੀ ਕੈਂਪਲੈਕਸ ਤੋਂ ਇਲਾਵਾ ਸਬ ਡਵੀਜ਼ਨ ਪੱਧਰ ਤੇ ਦਫਤਰੀ ਸਟਾਫ, ਮਾਲ ਵਿਭਾਗ ਦੇ ਪਟਵਾਰੀਆਂ,ਕਾਨੂੰਗੋ ਲਈ ਬੈਠਣ ਲਈ ਸੁਚੱਜੀਆਂ ਇਮਾਰਤਾਂ ਦੀ ਉਸਾਰੀ ਕਰਨ ਲਈ ਸਬੰਧੀ ਮੀਟਿੰਗ ਵੀ ਕੀਤੀ।
       ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ  ਪੈਡਿੰਗ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ।

CATEGORIES
Share This

COMMENTS

Wordpress (0)
Disqus (0 )
Translate