ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਪਿੰਡ ਪੱਧਰ ਤੇਮਾਇਕ੍ਰੋ ਪਲਾਨਿੰਗ ਕਰੇ

ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ

ਫਾਜਿ਼ਲਕਾ, 19 ਸਤੰਬਰ (ਜਗਜੀਤ ਸਿੰਘ ਧਾਲੀਵਾਲ) ਪਰਾਲੀ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੂੰ ਠੋਸ ਯੋਜਨਾਬੰਦੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਿਭਾਗ ਦੇ ਬਲਾਕ ਅਫ਼ਸਰਾਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਮਾਇਕ੍ਰੋ ਪੱਧਰ ਤੇ ਪਲਾਨਿੰਗ ਤਿਆਰ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੋ ਏਕੜ ਤੋਂ ਘੱਟ ਜ਼ੋਤਾਂ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕਰਕੇ ਪਹਿਲ ਦੇ ਅਧਾਰ ਤੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਮਾਰਗ ਦਰਸ਼ਨ ਦਿੱਤਾ ਜਾਵੇ।ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਿਹੜੇ ਕਿਸਾਨਾਂ ਨੇ ਪਿੱਛਲੇ ਸਾਲ ਅੱਗ ਲਗਾਈ ਸੀ ਉਨ੍ਹਾਂ ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ਤੇ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੇ ਤਾਂ ਜ਼ੋ ਇਸ ਵਾਰ ਉਹ ਇਹ ਕਿਸਾਨ ਗਲਤੀ ਨਾ ਕਰਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਅੱਗ ਲਗਾਈ ਤਾਂ ਨਿਯਮਾਂ ਅਨੁਸਾਰ ਪ੍ਰਸ਼ਾਸਨ ਕਾਰਵਾਈ ਕਰਨ ਤੋਂ ਵੀ ਗੁਰੇਜ਼ ਨਹੀਂ ਕਰੇਗਾ।ਡਿਪਟੀ ਕਮਿਸ਼ਨਰ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਗਊਸਾ਼ਲਾਵਾਂ, ਇੰਡਸਟਰੀ, ਭੱਠਿਆਂ ਵਿਚ ਖਪਤ ਲਈ ਹੁਣ ਤੋਂ ਹੀ ਸਬੰਧਤ ਧਿਰਾਂ ਵਿਚ ਤਾਲਮੇਲ ਕਰਵਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਤੋਂ ਰਾਜਸਥਾਨ ਵਿਚ ਪਸੂ ਚਾਰੇ ਵਜੋਂ ਪਰਾਲੀ ਭੇਜਣ ਲਈ ਰਾਜਸਥਾਨ ਦੀਆਂ ਗਊਸਾ਼ਲਾਵਾਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਪੰਚਾਇਤਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਇਸ ਸਬੰਧੀ ਆਪੋ ਆਪਣੇ ਪਿੰਡਾਂ ਵਿਚ ਚੌਕਸੀ ਰੱਖਣ ਦੇ ਨਾਲ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ।ਬੈਠਕ ਵਿਚ ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ,ਖੇਤੀਬਾੜੀ ਅਫ਼ਸਰ ਮਮਤਾ ਰਾਣੀ,ਬਲਾਕ ਖੇਤੀਬਾੜੀ ਅਫ਼ਸਰ ਸੁੰਦਰ ਲਾਲ,ਵਿਜੈ ਸਿੰਘ,ਹਰਪ੍ਰੀਤ ਕੌਰ,ਬਲਦੇਵ ਸਿੰਘ ਵੀ ਹਾਜਰ ਸਨ।

CATEGORIES
Share This

COMMENTS

Wordpress (0)
Disqus (0 )
Translate