ਜਿਲ੍ਹੇ ਵਿਚ ਲੋਕਾਂ ਨੂੰ ਨਸਿ਼ਆਂ ਤੋਂ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਤੇਜ਼ ਕੀਤੀ ਜਾਵੇਗੀ—ਡਿਪਟੀ ਕਮਿਸ਼ਨਰ

ਫਾਜਿ਼ਲਕਾ, 19 ਸਤੰਬਰ (ਜਗਜੀਤ ਸਿੰਘ ਧਾਲੀਵਾਲ) ਫਾਜਿ਼ਲਕਾ ਜਿ਼ਲ੍ਹੇ ਵਿਚ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇਕ ਵਿਸੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਬੈਠਕ ਵਿਚ ਐਸਐਸਪੀ ਫਾਜਿ਼ਲਕਾ ਸ੍ਰੀ ਮਨਜੀਤ ਸਿੰਘ ਢੇਸੀ ਤੋਂ ਇਲਾਵਾ ਵੱਖ ਵੱਖ ਸਬੰਧਤ ਮਹਿਕਮਿਆਂ ਦੇ ਨਾਲ ਨਾਲ ਬੀਐਸਐਫ ਦੇ ਅਧਿਕਾਰੀਆਂ ਨੇ ਵੀ ਸਿ਼ਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੈਪੋ ਅਤੇ ਬੱਡੀ ਪ੍ਰੋਗਰਾਮ ਤਹਿਤ ਜਿਆਦਾ ਤੋਂ ਜਿਆਦਾ ਗਤੀਵਿਧੀਆਂ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਬੱਡੀ ਪ੍ਰੋਗਰਾਮ ਤਹਿਤ ਸਾਡੀ ਨਵੀਂ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾਣ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪ੍ਰਾਇਵੇਟ ਨਸ਼ਾ ਮੁਕਤੀ ਕੇਂਦਰਾਂ ਦੀ ਕਮੇਟੀ ਬਣਾ ਕੇ ਔਚਕ ਜਾਂਚ ਕੀਤੀ ਜਾਵੇਗੀ ਅਤੇ ਜ਼ੋ ਕੋਈ ਵੀ ਨਿਯਮਾਂ ਦਾ ਉਲੰਘਣ ਕਰਦਾ ਪਾਇਆ ਗਿਆ ਉਸਦੇ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਓਟ ਕਲੀਨਿਕਾਂ ਦੀ ਕਾਰਜਕੁ਼ਸ਼ਲਤਾ ਵਿਚ ਹੋਰ ਸੁਧਾਰ ਕੀਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜ਼ੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਹ ਬਿਨ੍ਹਾਂ ਕਿਸੇ ਡਰ ਭੈਅ ਦੇ ਸਰਕਾਰੀ ਹਸਪਤਾਲਾਂ ਤੋਂ ਆ ਕੇ ਆਪਣਾ ਇਲਾਜ ਕਰਵਾਏ।ਬੈਠਕ ਦੌਰਾਨ ਐਸਐਸਪੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਵਿਚ ਲੋਕਾਂ ਨਾਲ ਸਾਂਝ ਮਜਬੂਤ ਕਰਨ ਲਈ ਹੁਣ ਤੱਕ 177 ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਪਿੱਛਲੇ ਇਕ ਮਹੀਨੇ ਵਿਚ ਪੁਲਿਸ ਨੇ ਲੋਕਾਂ ਨਾਲ 88 ਜਨਤਕ ਮੀਟਿੰਗਾਂ ਵੀ ਕੀਤੀਆਂ ਹਨ। ਇਸ ਤੋਂ ਬਿਨ੍ਹਾਂ ਪਿੱਛਲੇ ਮਹੀਨੇ ਪੁਲਿਸ ਨੇ ਨਸ਼ੇ ਖਿਲਾਫ ਕਈ ਵੱਡੀਆਂ ਕਾਰਵਾਈਆਂ ਕੀਤੀਆਂ ਹਨ।ਐਸਐਸਪੀ ਨੇ ਦੱਸਿਆ ਕਿ ਕੋਈ ਵੀ ਜਿ਼ਲ੍ਹਾ ਵਾਸੀ ਨਸਿ਼ਆਂ ਸਬੰਧੀ ਗੁਪਤ ਸੂਚਨਾ ਉਨ੍ਹਾਂ ਦੇ ਵਟਸਅੱਪ ਨੰਬਰ 86993—91844 ਤੇ ਦੇ ਸਕਦਾ ਹੈ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।ਬੈਠਕ ਦੌਰਾਨ ਬੀਐਸਐਫ ਦੇ ਅਧਿਕਾਰੀ ਨੇ ਦੱਸਿਆ ਕਿ ਕੌਮਾਂਤਰੀ ਸਰਹੱਦ ਤੇ ਬਣੀਆਂ ਚੌਕੀਆਂ ਤੇ ਉਨ੍ਹਾਂ ਦੇ ਫੋਨ ਨੰਬਰ ਵੀ ਲਿਖੇ ਹਨ ਜਿਸ ਤੇ ਵੀ ਲੋਕ ਡ੍ਰੋਨ ਜਾਂ ਨਸ਼ੇ ਸਬੰਧੀ ਕੋਈ ਸੂਚਨਾ ਦੇ ਸਕਦੇ ਹਨ। ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ ਵੀ ਹਾਜਰ ਸਨ।

CATEGORIES
Share This

COMMENTS

Wordpress (0)
Disqus (0 )
Translate