ਜਲਾਲਾਬਾਦ ਹਲਕੇ ਦੇ ਵਿਕਾਸ ਕਾਰਜਾਂ ਨਾਲ ਜ਼ੁੜੇ ਮਹਿਕਮਿਆਂ ਦੀ  ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਫਾਜਿ਼ਲਕਾ, 20 ਸਤੰਬਰ (ਜਗਜੀਤ ਸਿੰਘ ਧਾਲੀਵਾਲ)
ਵਿਧਾਨ ਸਭਾ ਹਲਕਾ ਜਲਾਲਾਬਾਦ ਨਾਲ ਸਬੰਧਤ ਵਿਭਾਗਾਂ ਦੀ ਇਕ ਬੈਠਕ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕੇ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਵਿਸੇਸ਼ ਤੌਰ ਤੇ ਹਾਜਰ ਰਹੇ।
ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਨਾਲ ਸਮਾਜ ਭਲਾਈ ਦੀਆਂ ਸਕੀਮਾਂ ਨੂੰ ਵੀ ਬਣਾ ਕੇ ਲਾਗੂ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਸਾਰੇ ਸਬੰਧਤ ਵਿਭਾਗ ਸਰਕਾਰ ਦੀਆਂ ਸਕੀਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵਿਕਾਸ ਕਾਰਜ ਨਾਲ ਸਬੰਧਤ ਪ੍ਰੋਜ਼ੈਕਟਾਂ ਨੂੰ ਤੈਅ ਸਮਾਂ ਹੱਦ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਹੋਣ ਤੋਂ ਬਾਅਦ ਵਰਤੋਂ ਸਰਟੀਫਿਕੇਟ ਬਿਨ੍ਹਾਂ ਦੇਰੀ ਜਮਾਂ ਕਰਵਾਏ ਜਾਣ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਵੀ ਵਿਕਾਸ ਕਾਰਜਾਂ ਦੀ ਗੁਣਵਤਾ ਨਾਲ ਸਮਝੌਤਾ ਕੀਤਾ ਜਾਂ ਕਿਸੇ ਨੇ ਬਿਨ੍ਹਾਂ ਕਾਰਨ ਪ੍ਰੋਜ਼ੈਕਟ ਪੂਰਾ ਕਰਨ ਵਿਚ ਦੇਰੀ ਕੀਤੀ ਤਾਂ ਅਜਿਹੇ ਅਧਿਕਾਰੀ/ਕਰਮਚਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬੈਠਕ ਵਿਚ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ ਵੀ ਹਾਜਰ ਸਨ।

CATEGORIES
Share This

COMMENTS

Wordpress (0)
Disqus (0 )
Translate