ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਸਕੁਲਾਂ ਵਿਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਤੇ ਕਰਵਾਏ ਮੁਕਾਬਲੇ
ਅਬੋਹਰ 22 ਸਤੰਬਰ (ਜਗਜੀਤ ਸਿੰਘ ਧਾਲੀਵਾਲ)
ਸਵੱਛਤਾ ਹੀ ਸੇਵਾ ਮੁਹਿੰਮ 2023 ਦੀ ਲੜੀ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਡਲ ਅਬੋਹਰ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਅੰਮ੍ਰਿਤ ਦੀਪ ਸਿੰਘ ਭੱਠਲ ਦੇ ਨਿਰਦੇਸ਼ਾ ਅਨੁਸਾਰ ਉਪ ਮੰਡਲ ਅਬੋਹਰ ਅਧੀਨ ਪੈਂਦੇ ਪਿੰਡਾਂ ਵਿੱਚ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਸਵੱਛਤਾ ਹੀ ਸੇਵਾ ਪੰਦਰਵਾੜਾ ਮੁਹਿੰਮ 2 ਅਕਤੂਬਰ ਤੱਕ ਚੱਲੇਗੀ, ਇਸ ਮੁਹਿੰਮ ਦੌਰਾਨ ਜਿੱਥੇ ਪਿੰਡ ਵਾਸੀਆਂ ਨੂੰ ਆਪਣੇ ਘਰ ਅਤੇ ਆਪਣੇ ਆਲੇ ਦੁਆਲੇ ਦੇ ਚੌਗਿਰਦੇ ਨੂੰ ਸਾਫ ਰੱਖਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਪਿੰਡਾਂ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਮਾਪਿਆਂ ਨੂੰ ਜਾਗਰੂਕ ਕਰਨ। ਵਿਭਾਗ ਵਿੱਚ ਕੰਮ ਕਰ ਰਹੇ ਬਲਾਕ ਰੀਸੋਰਸ ਕੋਆਰਡੀਨੇਟਰਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਸਹੀ ਅਤੇ ਸੁਰੱਖਿਅਤ ਨਿਪਟਾਰੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਡਵੀਜ਼ਨ ਅਬੋਹਰ ਦੇ ਆਈ.ਈ.ਸੀ ਸੁਖਜਿੰਦਰ ਸਿੰਘ ਢਿੱਲੋਂ, ਬੀ.ਆਰ.ਸੀ ਸੁਸ਼ੀਲ ਕੁਮਾਰ ,ਗੁਰਚਰਨ ਸਿੰਘ, ਸੰਦੀਪ ਕੁਮਾਰ ਸੀ ਡੀ ਐਸ, ਵਰਿੰਦਰ ਕੁਮਾਰ, ਜਸਵੰਤ ਸਿੰਘ,ਸਾਗਰ ਮੁੰਜਾਲ ਨੇ ਮੰਡਲ ਅਬੋਹਰ ਦੇ ਵੱਖ ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਜਾ ਕਿ ਇਸ ਮੁਹਿੰਮ ਨਾਲ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਜਾਗਰੂਕਤਾ ਦੀ ਲੜੀ ਤਹਿਤ ਪਿੰਡ ਕਿੱਲਿਆਂਵਾਲੀ, ਸ਼ੇਰਗੜ੍ਹ,ਅਮਰਪੁਰਾ, ਰੁਹੇਡਿਆਂ ਵਾਲੀ,ਬੁਰਜ ਹਨੂੰਮਾਨਗੜ੍ਹ, ਬਕੈਨ ਵਾਲਾ ਤੇ ਹੋਰ ਪਿੰਡਾਂ ਵਿਚ ਲੋਕਾਂ ਨੂੰ ਪ੍ਰੇਰਿਤ ਕੀਤਾ ਤਾਂ ਜੋ ਸਾਫ-ਸਫਾਈ ਹੋਣ ਨਾਲ ਗੰਦਗੀ ਮੁਕਤ ਵਾਤਾਵਰਣ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਤੇ ਵੱਖ ਵੱਖ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ।