ਮੁੱਖ ਮੰਤਰੀ ਭਗਵੰਤ ਮਾਨ ਨੇ 18 ਮਹੀਨਿਆਂ ਵਿੱਚ 36524 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ-ਗੁਰਭੇਜ ਸਿੰਘ ਮਲੋਟ

ਅਬੋਹਰ, 25 ਸਤੰਬਰ (ਜਗਜੀਤ ਸਿੰਘ ਧਾਲੀਵਾਲ)
ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਲਾਮਿਸਾਲ ਅਤੇ ਇਤਿਹਾਸਕ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36524 ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪ ਕੇ ਇੱਕ ਨਵੇਕਲਾ ਰਿਕਾਰਡ ਬਣਾਇਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੇ ਸੀਨੀਅਰ ਆਗੂ ਤੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਮਜ਼ਬੂਤ ਦਾਅਵੇਦਾਰ ਗੁਰਭੇਜ ਸਿੰਘ ਮਲੋਟ ਨੇ ਕਿਹਾ ਕਿ ਪਿਛਲੇ 25 ਦਿਨਾਂ ਵਿੱਚ ਸਰਕਾਰ ਵੱਲੋਂ ਸੂਬੇ ਦੇ 7660 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 5714 ਆਂਗਨਵਾੜੀ ਵਰਕਰ, 710 ਪਟਵਾਰੀ, 560 ਪੁਲਿਸ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ 249 ਅਤੇ 427 ਨੌਜਵਾਨ ਸ਼ਾਮਲ ਹਨ।
ਉਨਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਰਹੀ ਹੈ, ਜਿਸ ਕਾਰਨ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਇਨ੍ਹਾਂ 36000 ਤੋਂ ਵੱਧ ਨੌਜਵਾਨਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿ ਸਰਕਾਰ ਨੇ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਇੰਨੀਆਂ ਸਰਕਾਰੀ ਨੌਕਰੀਆਂ ਦਿੱਤੀਆਂ। ਜਿਸ ਨਾਲ ਪੰਜਾਬ ਦੇ ਨੌਜਵਾਨ ਖੁਸ਼ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਨਾਲ ਸੂਬੇ ਵਿੱਚੋਂ ਹੁੰਦੇ ਹਿਜਰਤ ਨੂੰ ਠੱਲ੍ਹ ਪਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਗੁਰਭੇਜ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰੀ ਨੋਕਰੀਆਂ ਕੱਢੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਸਕਣ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਇਸੇ ਲਈ ਲੋਕ ਭਲਾਈ ਫ਼ੈਸਲੇ ਹੋ ਰਹੇ ਹਨ।

CATEGORIES
Share This

COMMENTS

Wordpress (0)
Disqus (0 )
Translate