ਜਵਾਹਾਰ ਨਵੋਦਿਆ ਵਿਦਿਆਲਿਆ ਵਿੱਚ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਰਜਿਸਟ੍ਰੇਸ਼ਨ 31 ਅਕਤੂਬਰ ਤੱਕ

ਮੋਗਾ 25 ਸਤੰਬਰ:
ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ (ਮੋਗਾ) ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ‘ਚ ਦਾਖਲੇ ਲਈ ਆਨਲਾਈਨ ਫਾਰਮ ਭਰਨੇ ਸ਼ੁਰੂ ਹੋ ਚੁੱਕੇ ਹਨ। ਕੋਈ ਵੀ ਉਮੀਦਵਾਰ ਜੋ ਇਸ ਸਮੇਂ ਮੋਗਾ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਅੱਠਵੀਂ/ਦਸਵੀਂ ਜਮਾਤ ਵਿੱਚ ਪੜ੍ਹ ਰਿਹਾ ਹੋਵੇ । ਨੌਵੀਂ ਜਮਾਤ ਵਿੱਚ ਦਾਖਲੇ ਲਈ ਵਿਦਿਆਰਥੀ ਦੀ ਜਨਮ ਮਿਤੀ 1.5.2009 ਤੋਂ 31.7.2011 (ਦੋਨੋਂ ਸ਼ਾਮਿਲ) ਅਤੇ ਗਿਆਰਵ੍ਹੀਂ ਜਮਾਤ ਦੇ ਦਾਖਲੇ ਲਈ ਵਿਦਿਆਰਥੀ ਦੀ ਉਮਰ 1.6.2007 ਤੋਂ 31.7.2009 (ਦੋਨੋਂ ਸ਼ਾਮਿਲ) ਵਿਚਕਾਰ ਹੋਣੀ ਚਾਹੀਦੀ ਹੈ। ਵਿਦਿਆਰਥੀ ਨੇ ਇਸੇ 2023-24 ਦੇ ਸੀਜ਼ਨ ਦਰਮਿਆਨ ਹੀ ਅੱਠਵੀਂ/ਦਸਵੀਂ ਪਾਸ ਕੀਤੀ ਹੋਵੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵੋਦਿਆ ਵਿਦਿਆਲਿਆ ਲੋਹਾਰਾ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਕੁਮਾਰ ਮੀਣਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਸੈਸ਼ਨ 2024-25 ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਦਾਖਲਾ ਲਈ ਪ੍ਰਵੇਸ਼ ਪ੍ਰੀਖਿਆ 10 ਫਰਵਰੀ, 2024 ਨੂੰ ਆਯੋਜਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਨਵੋਦਿਆ ਦੀ ਵੈਬਸਾਈਟ www.navodaya.gov.in. ‘ਤੇ ਜਾਂ https://cbseitms.nic.in/2023/jnvxi/registrationclassXI/registrationclassXI,   ਉੱਪਰ ਅਪਲਾਈ ਕਰ ਸਕਦੇ ਹਨ। ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ, 2023 ਹੈ। ਇਸ ਸਬੰਧੀ ਜਿਆਦਾ ਜਾਣਕਾਰੀ ਵਿਭਾਗ ਦੀ ਇਸੇ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਸ੍ਰੀ ਰਾਕੇਸ਼ ਕੁਮਾਰ ਮੀਣਾ ਨੇ ਮੋਗਾ ਜ਼ਿਲ੍ਹੇ ਦੇ ਯੋਗ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਹਾ ਜਰੂਰ ਲੈਣ।  –

CATEGORIES
Share This

COMMENTS

Wordpress (0)
Disqus (0 )
Translate