ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤਾਪ ਬਾਜਵੇ ਤੇ ਵੱਡਾ ਹਮਲਾ
ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵੱਡਾ ਹਮਲਾ ਬੋਲਿਆ ਗਿਆ ਹੈ। ਟਵੀਟ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਭਾਜਪਾ ਦਾ ਲੀਡਰ ਕਰਾਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਵਾਂਗ ਕੁਰਸੀ ਦਾ ਤਿਕੜਮ ਬਾਜ਼ ਨਹੀਂ ਹਾਂ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਤੇ ਪਾਈ ਪੋਸਟ ਵਿੱਚ ਲਿਖਿਆ ਕਿ “” ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ..ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ..ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ””। ਹੁਣ ਵੇਖਣਾ ਇਹ ਹੋਵੇਗਾ ਕਿ ਭਵਿੱਖ ਵਿੱਚ ਦੋਨਾਂ ਵੱਡੇ ਸਿਆਸੀ ਲੀਡਰਾਂ ਦੀ ਲੜਾਈ ਕਿਹੜੇ ਪਾਸੇ ਜਾਂਦੀ ਹੈ। ਇਸ ਲੜਾਈ ਦਾ ਦੇਸ਼ ਪੱਧਰੀ ਇੰਡੀਆ ਗਠਜੋੜ ਤੇ ਕੀ ਅਸਰ ਪਵੇਗਾ।ਇਹ ਵੀ ਭਵਿਖ ਵਿਚ ਪਤਾ ਲੱਗੇਗਾ।