ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ੍ਰੀ ਮੁਕਤਸਰ ਸਾਹਿਬ 3 ਅਕਤੂਬਰ
ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਰਾਲੀ ਸਾੜਨ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਅੱਜ ਮੋਬਾਇਲ ਵੈਨ ਨੂੰ ਡਾ. ਰੂਹੀ ਦੁੱਗ, ਆਈ,ਏ.ਐਸ, ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਦੀਆਂ 4 ਮੋਬਾਇਲ ਵੈਨਾਂ ਹਰ ਇੱਕ ਬਲਾਕ ਵਿੱਚ ਇਹ ਵੈਨ ਚਲਾਈਆਂ ਜਾਣਗੀਆਂ, ਜੋ ਸਮੁੱਚੇ ਜਿਲ੍ਹੇ ਦੇ ਪਿੰਡਾਂ ਵਿੱਚ ਲਗਾਤਾਰ 40 ਦਿਨ ਤੱਕ ਪਰਾਲੀ ਦੇ ਪ੍ਰਬੰਧਨ ਬਾਰੇ ਪ੍ਰਚਾਰ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਲੀ ਨੂੰ ਅੱਗ ਨਾ ਲਗਾਉਣ, ਸਗੋਂ ਪਰਾਲੀ ਦਾ ਖੇਤੀ ਮਸ਼ੀਨਰੀ ਨਾਲ ਸੁਚੱਜਾ ਪ੍ਰਬੰਧਨ ਕਰਨ। ਉਨ੍ਵਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਨੁੱਖੀ ਸਿਹਤ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।
ਉਨ੍ਹਾਂ ਦੱਸਿਆ ਕਿ ਜਾਗਰੂਕਤਾ ਵੈਨਾਂ ਰਾਹੀਂ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਪਰਾਲੀ ਦੀ ਸਾਂਭ-ਸੰਭਾਲ ਬਾਰੇ ਸੁਚੱਜੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਸ਼੍ਰੀ ਗੁਰਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਦਬਾਉਣਾ ਲਾਹੇਵੰਦ ਹੈ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਜ਼ਮੀਨ ਦੀ ਪਾਣੀ ਜ਼ਜ਼ਬ ਕਰਨ ਦੀ ਸਮਰੱਥਾ ਵੱਧਦੀ ਹੈ ।
ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਵਰਤੋਂ ਕਰਨ। ਇਸ ਮੌਕੇ ਇੰਜ. ਅਭੈਜੀਤ ਸਿੰਘ ਧਾਲੀਵਾਲ, ਸਹਾਇਕ ਖੇਤੀਬਾੜੀ ਇੰਜਨੀਅਰ(ਸੰਦ), ਬਲਾਕ ਸ਼੍ਰੀ ਮੁਕਤਸਰ ਸਾਹਿਬ ਤੋਂ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

CATEGORIES
Share This

COMMENTS

Wordpress (0)
Disqus (0 )
Translate