ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਡੀ.ਸੀ ਮੁਕਤਸਰ ਨੇ ਪਿੰਡ ਚੜੇਵਾਨ ਵਿਖੇ ਸਮਾਗਮ ਦਾ ਆਯੋਜਨ

ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਮੌਕੇ ‘ਤੇ ਕੀਤਾ ਢੁਕਵਾਂ ਨਿਪਟਾਰਾ
ਸ੍ਰੀ ਮੁਕਤਸਰ ਸਾਹਿਬ 13 ਅਕਤੂਬਰ
ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਵੱਲੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਅੱਜ ਪਿੰਡ ਚੜੇਵਾਨ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣੀਆਂ ਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਉਹਨਾ ਕਿਹਾ ਕਿ ਪ੍ਰਸ਼ਾਸ਼ਨ ਵੱਲੋ ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਅਤੇ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪੁਹੰਚਾਇਆ ਜਾ ਰਿਹਾ ਹੈ। ਉਨਹਾਂ ਨੇ ਕਿਹਾ ਕਿ ਆਮ ਤੌਰ ਤੇ ਉਪ ਮੰਡਲ ਤੇ ਜਿਲ੍ਹਾ ਦਫਤਰ ਦੂਰ ਹੋਣ ਕਾਰਨ ਬਹੁਤ ਸਾਰੇ ਲੋਕ ਆਉਣ ਜਾਣ ਦੀ ਖੱਜਲ ਖੁਆਰੀ, ਸਮੇਂ ਦੀ ਘਾਟ ਕਾਰਨ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ, ਪ੍ਰੰਤੂ ਹੁਣ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਬੇਲੋੜੀ ਖੱਜਲ ਖੁਆਰੀ ਖਤਮ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਤੋਂ ਇਲਾਵਾ ਇਕ ਇਕ ਕਰਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ।
ਉਹਨਾਂ ਨੇ ਸੜਕਾਂ, ਗਲੀਆਂ, ਨਾਲੀਆਂ ਦੀ ਉਸਾਰੀ, ਪਿੰਡਾਂ ਦੇ ਸਾਝੇ ਮਾਮਲੇ ਤੇ ਹੋਰ ਜਨਤਕ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ। ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੇ ਬਹੁਤ ਸਾਰੇ ਮਾਮਲੇ ਜੋ ਸਾਝੇ ਤੌਰ ਤੇ ਬੈਠ ਕੇ ਹੱਲ ਹੋ ਸਕਦੇ ਹਨ, ਉਹਨਾਂ ਨੂੰ ਨਿਪਟਾਉਣ ਲਈ ਸਾਰਥਕ ਭੂਮਿਕਾ ਨਿਭਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਪ੍ਰਾਪਤ ਸਿਕਾਇਤਾਂ ਦਾ 7 ਦਿਨਾਂ ਦੇ ਅੰਦਰ ਅੰਦਰ ਹੱਲ ਕਰਕੇ ਰਿਪੋਰਟਾਂ ਪੇਸ਼ ਕਰਨ ਦੀਆਂ ਹਦਾਇਤਾਂ ਦਿਤੀਆਂ।
          ਇਸ ਦੌਰਾਨ ਸਿਹਤ ਵਿਭਾਗ, ਪੰੰਚਾਇਤ ਵਿਭਾਗ,  ਸਮਾਜਿਕ ਸੁਰੱਖਿਆ ਵਿਭਾਗ, ਲੇਬਰ ਵਿਭਾਗ,  ਖੇਤੀਬਾੜੀ ਵਿਭਾਗ ਨੇ ਆਪਣੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ  ਕੀਤਾ।
          ਪੁਲਿਸ ਵਿਭਾਗ ਦੀ ਨਸ਼ਾ ਵਿਰੋਧੀ ਟੀਮ ਵੱਲੋਂ ਸਮਾਜ ਵਿਚ ਫੈਲੇ ਨਸ਼ਿਆਂ ਨੂੰ ਠੱਲ ਪਾਉਣ ਲਾਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਅਤੇ ਬੱਚਿਆ ਅਤੇ ਨੋਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।
           ਇਸ ਮੋਕੇ ਸ੍ਰੀ ਕੰਵਰਜੀਤ ਸਿੰਘ ਐਸ ਡੀ ਐਮ ਸ੍ਰੀ ਮੁਕਤਸਰ ਸਾਹਿਬ, ਸ੍ਰੀ ਸੁਖਬੀਰ ਸਿੰਘ ਤਹਿਸੀਲਦਾਰ, ਸ੍ਰੀ ਹਰਿੰਦਰਪਾਲ ਸਿੰਘ ਬੇਦੀ ਨਾਇਬ ਤਹਿਸੀਲਦਾਰ, ਲਵਪ੍ਰੀਤ ਕੌਰ ਲੇਬਰ ਇੰਸਪੈਕਟਰ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਵੱਖ—ਵੱਖ ਪਿੰਡਾਂ ਦੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

CATEGORIES
Share This

COMMENTS

Wordpress (0)
Disqus (0 )
Translate