ਭਾਜਪਾ ਤੇ ਅਕਾਲੀ ਦਲ ਵਿੱਚ ਗਏ ਕਾਂਗਰਸੀ ਲੀਡਰਾਂ ਨੇ ਕੀਤੀ ਘਰ ਵਾਪਸੀ

ਸਾਬਕਾ ਮੰਤਰੀਆਂ ਸਮੇਤ ਸਾਬਕਾ ਵਿਧਾਇਕ ਆਏ ਕਾਂਗਰਸ ਵਿਚ ਵਾਪਸ
ਨਵੀਂ ਦਿੱਲੀ 13 ਅਕਤੂਬਰ (ਜਗਜੀਤ ਸਿੰਘ ਧਾਲੀਵਾਲ)
2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਕਰੀਬ 5 ਮਹੀਨੇ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ‘ਚ ਵੱਡਾ ਝਟਕਾ ਲੱਗਾ ਹੈ। ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਲੀਡਰਾਂ ਨੇ ਅੱਜ ਘਰ ਵਾਪਸੀ ਕਰ ਲਈ।ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੀਤ ਮਹਿੰਦਰ ਸਿੱਧੂ, ਡਾਕਟਰ ਮਹਿੰਦਰ ਰਿਣਵਾ ਅਤੇ ਹੰਸਰਾਜ ਜੋਸਨ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਉਹ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਪੁੱਜੇ ਤੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੀ ਮੌਜੂਦ ਰਹੇ। ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਗਏ ਇਨਾਂ ਪੁਰਾਣੇ ਕਾਂਗਰਸੀਆਂ ਦੇ ਘਰ ਵਾਪਸੀ ਕਰਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ।

CATEGORIES
Share This

COMMENTS

Wordpress (0)
Disqus (0 )
Translate