ਫਰੀਦਕੋਟ ਦੇ ਆਹ ਸਕੂਲ ਸੱਤ ਦਿਨਾਂ ਲਈ ਹੋਏ ਬੰਦ

ਫਰੀਦਕੋਟ 17 ਅਕਤੂਬਰ। ਫਰੀਦਕੋਟ ਜ਼ਿਲ੍ਹੇ ਵਿੱਚ ਪੈਂਦੇ ਜੈਤੋ ਸਬ ਡਵੀਜਨ ਦੇ ਦੋ ਪ੍ਰਾਈਵੇਟ ਸਕੂਲਾਂ ਐਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁੱਝ ਦਿਨਾਂ ਦੌਰਾਨ ਇਨਫੈਕਸ਼ਨ ਭਾਵ ਲਾਗ ਦੀ ਬਿਮਾਰੀ ਚਿਕਨ ਪੌਕਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਫੌਰੀ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਇਨ੍ਹਾਂ ਦੋਵਾਂ ਸਕੂਲਾਂ ਵਿੱਚ 7 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ S.M.O ਚੰਦਰ ਸ਼ੇਖਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੇ ਹੁਕਮ ਦਿੱਤੇ ਗਏ ਹਨ ਅਤੇ ਇਸ ਬਿਮਾਰੀ ਦੀ ਚਪੇਟ ਵਿੱਚ ਆਏ ਬੱਚਿਆਂ ਨੂੰ ਅਲੱਗ ਅਲੱਗ ਕਰਕੇ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨਾਲੋ ਨਾਲ ਹੀ ਇਲਾਕੇ ਵਿੱਚ ਮੁਸਤੈਦ ਹਨ।ਉਨ੍ਹਾਂ ਦੱਸਿਆ ਕਿ ਡਾ.ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੀਓਲੋਜਿਸਟ, ਸਕਿਨ ਸਪੈਸ਼ਲਿਟ, ਪੀਡੀਆਟ੍ਰੀਸ਼ਨ, ਏ.ਐਨ.ਐਮ., ਆਸ਼ਾ ਵਰਕਰ ਅਤੇ ਮਾਸ ਮੀਡੀਆ ਟੀਮਾਂ ਨੇ ਜਿਸ ਇਲਾਕੇ ਵਿੱਚ ਇਹ ਸਕੂਲ ਸਥਿਤ ਹਨ ਦਾ ਦੌਰਾ ਕਰ ਲਿਆ ਹੈ।

CATEGORIES
Share This

COMMENTS

Wordpress (0)
Disqus (0 )
Translate