ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਜਿੰਮੀ ਗਿੱਲ ਨੇ ਚਾਂਦੀ ਦਾ ਤਗ਼ਮਾ ਜਿੱਤਿਆ
ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਜਿੰਮੀ ਗਿੱਲ ਨੇ ਦੂਜਾ ਸਥਾਨ ਪਾ ਕੇ ਚਾਂਦੀ ਦਾ ਤਗ਼ਮਾ ਜਿੱਤਿਆ
(ਚੰਡੀਗੜ੍ਹ)-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆ ਤਹਿਤ ਪਟਿਆਲਾ ਵਿਖੇ ਹੋਏ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਵਿੱਚ ਪਿੰਡ ਭੰਗਾਲਾ ਦੇ ਵਾਸੀ ਯੁਵਰਾਜ ਸਿੰਘ ਜਿੰਮੀ ਗਿੱਲ ਪੁੱਤਰ ਸੁਖਜਿੰਦਰ ਸਿੰਘ ਗਿੱਲ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਜਿੰਮੀ ਨੇ ਬਾਕਸਿੰਗ ਮੁਕਾਬਲਿਆਂ ਦੇ ਸੀਨੀਅਰ ਸੁਪਰ ਹੈਵੀਵੇਟ ਸ਼੍ਰੇਣੀ ਵਿਚ ਇਹ ਮੁਕਾਮ ਹਾਸਲ ਕੀਤਾ।ਦੱਸਣਯੋਗ ਹੈ ਕਿ ਜਿੰਮੀ ਪਿਛਲੇ ਲੰਬੇ ਸਮੇਂ ਤੋਂ ਬਾਕਸਿੰਗ ਕਰ ਰਿਹਾ ਹੈ ਤੇ ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦਾ ਵਿਦਿਆਰਥੀ ਹੈ। ਜ਼ਿਮੀਂ ਦਾ ਮਕਸਦ ਵਿਸ਼ਵ ਪੱਧਰ ਤੇ ਬਾਕਸਿੰਗ ਦੇ ਖੇਤਰ ਵਿਚ ਦੇਸ਼ ਦਾ ਨਾਮ ਰੌਸ਼ਨ ਕਰਨਾ ਹੈ।ਰਾਜ ਪੱਧਰ ਤੇ ਦੂਜਾ ਸਥਾਨ ਪ੍ਰਾਪਤ ਕਰਕੇ ਨਾਮਣਾ ਖੱਟਣ ਤੇ ਜਿਮੀ ਨੂੰ ਖੇਡ ਪ੍ਰੇਮੀਆਂ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।ਇਸ ਤੋਂ ਪਹਿਲਾਂ ਵੀ ਉਹ ਵੱਖ ਵੱਖ ਰਾਸ਼ਟਰੀ ਪੱਧਰ ਦੇ ਬਾਕਸਿੰਗ ਦੇ ਖੇਡ ਮੁਕਾਬਲਿਆਂ ਵਿੱਚ ਜਿੱਤਾਂ ਪ੍ਰਾਪਤ ਕਰ ਚੁੱਕਿਆ ਹੈ।
ਕੈਪਸ਼ਨ-ਖੇਡਾਂ ਵਤਨ ਪੰਜਾਬ ਦੀਆਂ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਰਾਜ ਪੱਧਰ ਤੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਜਿੰਮੀ ਗਿੱਲ ਦੀ ਤਸਵੀਰ