ਅਬੋਹਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਓਹਾਰ

ਅਬੋਹਰ, 24 ਅਕਤੂਬਰ
ਅਬੋਹਰ ਵਿਖੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਪ੍ਰਤਿਕ ਦੁਸਹਿਰੇ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ, ਐਸਐਸਪੀ ਸ: ਮਨਜੀਤ ਸਿੰਘ ਢੇਸੀ, ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਪ੍ਰਮੁੱਖਤਾ ਨਾਲ ਹਾਜਰ ਰਹੇ। ਜਦ ਕਿ ਦੁਸਹਿਰਾ ਕਮੇਟੀ ਦੇ ਅਹੁਦੇਦਾਰਾਂ ਦੀ ਦੇਖਰੇਖ ਵਿਚ ਇਹ ਸਮਾਗਮ ਆਯੋਜਿਤ ਕੀਤਾ ਗਿਆ।
ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਹ ਦਿਨ ਸਾਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੀਆਂ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ ਅਤੇ ਦੱਸਦਾ ਹੈ ਕਿ ਬੁਰੇ ਰਾਸਤੇ ਤੇ ਚੱਲਣ ਵਾਲੇ ਦਾ ਅੰਤ ਹੁੰਦਾ ਹੈ ਅਤੇ ਸੱਚ ਤੇ ਨੇਕੀ ਦੇ ਰਸਤੇ ਤੇ ਚੱਲਣ ਵਾਲੇ ਦੀ ਜਿੱਤ ਹੁੰਦੀ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਤਿਓਹਾਰਾਂ ਤੋਂ ਸਾਡੇ ਗੌਰਵਸ਼ਾਲੀ ਇਤਿਹਾਸ ਦੀ ਝਲਕ ਮਿਲਦੀ ਹੈ। ਉਨ੍ਹਾਂ ਨੇ ਸਭ ਨੂੰ ਦੁਸਹਿਰੇ ਦੀਆਂ ਸੁਭਕਾਮਨਾਵਾਂ ਭੇਂਟ ਕਰਦਿਆਂ ਕਿਹਾ ਕਿ ਇਹ ਦਿਨ ਸਾਨੂੰ ਨੇਕੀ ਦੇ ਰਸਤੇ ਤੇ ਚੱਲਣ ਦੀ ਸੇਧ ਦਿੰਦਾ ਹੈ ਅਤੇ ਸਾਨੂੰ ਸਭ ਨੂੰ ਇਸ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ ਵੱਲੋਂ ਵਿਖਾਏ ਰਾਹ ਤੇ ਚੱਲਣ ਦਾ ਸੰਕਲਪ ਕਰਨਾ ਚਾਹੀਦਾ ਹੈ।ਦੁਸਹਿਰਾ ਕਮੇਟੀ ਦੇ ਪ੍ਰਧਾਨ ਸ੍ਰੀ ਸੰਜੀਵ ਚਾਵਲਾ ਨੇ ਪੂਰੀ ਕਮੇਟੀ ਵੱਲੋਂ ਇਹ ਆਯੋਜਨ ਕਰਵਾਏ। ਲੋਕਾਂ ਨੇ ਉਤਸਾਹ ਨਾਲ ਇਸ ਸਮਾਗਮ ਵਿਚ ਸਿ਼ਰਕਤ ਕੀਤੀ।

CATEGORIES
Share This

COMMENTS

Wordpress (0)
Disqus (0 )
Translate