ਪ੍ਰਭਾਰੀ ਸਕੱਤਰ ਸ੍ਰੀ ਕੇ ਸ਼ਿਵਾ ਪ੍ਰਸ਼ਾਦ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਕੀਤਾ ਗਿਆ ਦੌਰਾ

ਪ੍ਰਭਾਰੀ ਸਕੱਤਰ ਸ੍ਰੀ ਕੇ ਸ਼ਿਵਾ ਪ੍ਰਸ਼ਾਦ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਅਹਿਮ ਮੀਟਿੰਗ

ਜਲਾਲਾਬਾਦ ਦੀ ਦਾਣਾ ਮੰਡੀ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਮੇਰਾ ਪਿੰਡ ਮੇਰਾ ਜੰਗਲ ਪ੍ਰੋਜ਼ੈਕਟ ਤਹਿਤ ਗ੍ਰਾਮ ਪੰਚਾਇਤ ਨਵਾਂ ਰਾਣਾ ਵਿੱਚ ਮੀਆਂਵਾਕੀ ਤਕਨੀਕ ਨਾਲ ਬਣਾਏ ਜੰਗਲ ਦੀ ਕੀਤੀ ਪ੍ਰਸੰਸਾ

ਫਾਜ਼ਿਲਕਾ,

ਪ੍ਰਭਾਰੀ ਸਕੱਤਰ ਫ਼ਾਜ਼ਿਲਕਾ ਸ੍ਰੀ ਕੇ ਸ਼ਿਵਾ ਪ੍ਰਸ਼ਾਦ ਆਈ.ਏ.ਐਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤੇ ਪ੍ਰਬੰਧਾਂ, ਆਮ ਆਦਮੀ ਆਮ ਆਦਮੀ ਕਲੀਨਿਕ, ਝੋਨੇ ਦੀ ਖਰੀਦ ਦੇ ਪ੍ਰਬੰਧਾਂ, ਵੈਲਨੈੱਸ ਸੈਂਟਰਾਂ ਅਤੇ ਸੇਵਾ ਕੇਂਦਰਾਂ ਆਦਿ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਆਬਾਦ 30, ਪ੍ਰੋਜੈਕਟ ਕਿਤਾਬ ਅਤੇ ਪ੍ਰੋਜੈਕਟ ਮੇਰਾ ਪਿੰਡ ਮੇਰਾ ਜੰਗਲ ਫੋਟੋਜ਼ ਸਨਮਾਨ ਚਿੰਨ੍ਹ ਵਜੋਂ ਭੇਂਟ ਕੀਤੇ। ਇਸ ਉਪਰੰਤ ਉਨ੍ਹਾਂ ਵੱਲੋਂ ਸੇਵਾ ਕੇਂਦਰ ਫਾਜ਼ਿਲਕਾ ਵਿਖੇ ਪਹੁੰਚ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ ਅਤੇ ਹਾਜ਼ਰ ਲੋਕਾਂ ਵੱਲੋਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸੰਤੁਸ਼ਟੀ ਜ਼ਾਹਰ ਕੀਤੀ ਗਈ। ਇਸ ਤੋਂ ਪਹਿਲਾ ਉਨ੍ਹਾਂ ਜਲਾਲਾਬਾਦ ਹਲਕੇ ਦੀ ਦਾਣਾ ਮੰਡੀ, ਗ੍ਰਾਮ ਪੰਚਾਇਤ ਨਵਾਂ ਰਾਣਾ ਵਿੱਚ ਸੈਟੇਲਾਈਟ ਤੋਂ ਪ੍ਰਾਪਤ ਅੱਗ ਲੱਗਣ ਦੀ ਘਟਨਾ ਅਤੇ ਮੀਆਂਵਾਕੀ ਤਕਨੀਕ ਨਾਲ ਬਣੇ ਜੰਗਲ ਦਾ ਵੀ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ, ਐੱਸ.ਐੱਸ.ਪੀ. ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਕੁਮਾਰ, ਐੱਸ.ਡੀ.ਐੱਮ ਰਵਿੰਦਰ ਅਰੋੜਾ, ਜ਼ਿਲ੍ਹਾ ਮਾਲ ਅਫਸਰ ਅਰਵਿੰਦਰ ਪ੍ਰਕਾਸ਼ ਅਤੇ ਬੀ.ਡੀ.ਪੀ.ਓ ਕਮਲਜੀਤ ਸਿੰਘ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਭਾਰੀ ਸਕੱਤਰ ਸ੍ਰੀ ਕੇ ਸ਼ਿਵਾ ਪ੍ਰਸ਼ਾਦ ਨੇ ਜ਼ਿਲ੍ਹਾ ਮੰਡੀ ਅਫਸਰ ਨੂੰ ਕਿਹਾ ਕਿ ਮੰਡੀ ਵਿੱਚ ਖਰੀਦ ਲਿਫਟਿੰਗ ਦੇ ਪੁਖਤਾ ਪ੍ਰਬੰਧ ਪੂਰੇ ਮੁਕੰਮਲ ਹੋਣ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ ਨਾ ਆਵੇ। ਉਨ੍ਹਾਂ ਮੁੱਖ ਖੇਤੀਬਾੜੀ ਅਫਸਰ ਨਾਲ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਵਿਚਾਰ ਚਰਚਾ ਕਰਦਿਆ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਤੋਂ ਹੁੰਦੇ ਨੁਕਸਾਨਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਜ਼ਰੂਰੀ ਹੈ ਜਿਸ ਤੇ ਮੰਡੀ ਅਫਸਰ ਨੇ ਕਿਹਾ ਕਿ ਪਿੰਡਾਂ ਵਿੱਚ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਅਤੇ ਜਾਗਰੂਕਤਾ ਵੈਨਾਂ ਅਤੇ ਗੁਰਦਵਾਰਿਆਂ ਵਿੱਚ ਅਨਾਊਸਮੈਂਟਾਂ ਤੇ ਪੰਫਲੈਟ ਵੰਡ ਕੇ ਲੋਕਾਂ ਨੂੰ ਅੱਗ ਲਗਾਉਣ ਤੋਂ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀਆਂ ਮਸ਼ੀਨਾਂ ਰਾਹੀਂ ਲਗਾਤਾਰ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ ਇੱਕ ਮਸ਼ੀਨ ਹਰ ਰੋਜ਼ ਲਗਭਗ 65 ਏਕੜ ਵਿੱਚ ਗੱਠਾਂ ਬਣਾ ਰਹੀ ਹੈ ਅਤੇ ਹਲਕੇ ਦਾ ਕਾਫੀ ਖੇਤਰ ਵਿੱਚ ਗੱਠਾਂ ਬਣਾ ਕੇ ਫੈਕਟਰੀ ਵਿੱਚ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਤੇ ਕਿਸਾਨ ਮਸੀਨਰੀ ਦੀ ਲੋੜ ਆਦਿ ਸਹੂਲਤ ਪ੍ਰਾਪਤ ਕਰ ਸਕਦਾ ਹੈ। ਆਮ ਆਦਮੀ ਕਲੀਨਿਕ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੱਲੂਆਣਾ ਹਲਕੇ ਦੇ ਪਿੰਡ ਦੋਤਾਰਾ ਅਤੇ ਖੁੱਬਣ ਵਿੱਚ ਮੁਹੱਲਾ ਕਲੀਨਿਕ ਚਲਾਏ ਜਾ ਰਹੇ ਹਨ ਜਿਸ ਵਿੱਚ ਆਉਣ ਵਾਲੇ ਮਰੀਜ਼ਾ ਦੇ ਮੁਫਤ ਟੈਸਟ ਅਤੇ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਇਸ ਉਪਰਾਲੇ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾ ਉਨ੍ਹਾਂ ਜ਼ਿਲੇ ਦੇ ਜਲਾਲਾਬਾਦ ਹਲਕੇ ਦੀ ਦਾਣਾ ਮੰਡੀ ਵਿੱਚ ਪਹੁੰਚ ਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜਤਾਈ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲੇ ਵਿਚ ਬੀਤੇ ਦਿਨ ਤੱਕ ਮੰਡੀਆਂ ਵਿਚ 1,29,746 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 1,29,067 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 113932 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਇਸ ਉਪਰੰਤ ਪ੍ਰਭਾਰੀ ਸਕੱਤਰ ਸ੍ਰੀ ਕੇ ਸ਼ਿਵਾ ਪ੍ਰਸ਼ਾਦ ਵੱਲੋਂ ਜ਼ਿਲ੍ਹੇ ਦੀ ਗ੍ਰਾਮ ਪੰਚਾਇਤ ਨਵਾਂ ਰਾਣਾ ਵਿੱਚ ਸੈਟੇਲਾਈਟ ਤੋਂ ਪ੍ਰਾਪਤ ਅੱਗ ਲੱਗਣ ਦੀ ਘਟਨਾ ਅਤੇ ਮੀਆਂਵਾਕੀ ਤਕਨੀਕ ਨਾਲ ਬਣੇ ਜੰਗਲ ਦਾ ਵੀ ਦੌਰਾ ਕੀਤਾ ਗਿਆ।
ਸ੍ਰੀ ਕੇ ਸ਼ਿਵਾ ਪ੍ਰਸ਼ਾਦ ਨੇ ਮੰਡੀ ਵਿੱਚ ਹਾਜ਼ਰ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸ਼ਕਲਾਂ ਦੇ ਤੁਰੰਤ ਹੱਲ ਲਈ ਸਬੰਧਿਤ ਅਧਿਕਾਰੀਆਂ ਅਤੇ ਸਮੂਹ ਆੜ੍ਹਤੀਆਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ ਨਾ ਆਉਣ ਦਿੱਤੀ ਜਾਵੇ ਅਤੇ ਹਰ ਢੇਰੀ ਦੀ ਬੋਲੀ ਲਗਵਾਈ ਜਾਵੇ ਤਾਂ ਜੋ ਕਿਸਾਨ ਪੂਰੀ ਤਰ੍ਹਾਂ ਆਪਣੀ ਫਸਲ ਵੇਚਣ ਉਪਰੰਤ ਖੁਸ਼ੀ ਮਹਿਸੂਸ ਕਰਨ। ਉਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਉਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰਾਂ ਦੀ ਮੁਸਕਲ ਦਾ ਸਾਹਮਣਾ ਨਾ ਆਵੇ।
ਗ੍ਰਾਮ ਪੰਚਾਇਤ ਨਵਾਂ ਰਾਣਾ ਵਿੱਚ ਸੈਟੇਲਾਈਟ ਤੋਂ ਪ੍ਰਾਪਤ ਅੱਗ ਲੱਗਣ ਦੀ ਲੋਕੇਸ਼ਨ ਦੇ ਆਧਾਰ ਤੇ ਉਨ੍ਹਾਂ ਸਬੰਧਿਤ ਜ਼ਮੀਨ ਦਾ ਨਿਰੀਖਣ ਕਰਦਿਆਂ ਦੇਖਿਆ ਕਿ ਕਿਸਾਨ ਦੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਨਹੀਂ ਪਾਈ ਗਈ। ਜਿਸ ਦੇ ਆਧਾਰ ਤੇ ਉਨ੍ਹਾਂ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਗ ਦਾ ਧੂੰਆ ਕਈ ਹੋਰ ਕਾਰਨਾਂ ਕਰਕੇ ਵੀ ਉਪਰ ਉੱਠਦਾ ਹੈ।ਪਿੰਡ ਵਿੱਚ ਮੀਆਂਵਾਕੀ ਤਕਨੀਕ ਨਾਲ ਬਣੇ ਮਿੰਨੀ ਜੰਗਲ ਵੇਖਣ ਉਪਰੰਤ ਉਨ੍ਹਾਂ ਕਿਹਾ ਕਿ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਮੇਰਾ ਪਿੰਡ ਮੇਰਾ ਜੰਗਲ ਪ੍ਰੋਜ਼ੈਕਟ ਤਹਿਤ ਆਰੰਭਿਆ ਇਹ ਉਪਰਾਲਾ ਕਾਫੀ ਸਲਾਘਾਯੋਗ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਦੱਸਿਆ ਕਿ ਜਿ਼ਲ੍ਹੇ ਦੇ 75 ਪਿੰਡਾਂ ਵਿਚ ਮੀਆਂਵਾਕੀ ਤਕਨੀਕ ਨਾਲ ਇਸ ਤਰ੍ਹਾਂ ਦੇ ਮਿੰਨੀ ਜੰਗਲ ਵਿਕਸਤ ਕੀਤੇ ਜਾ ਰਹੇ ਹਨ ਤੇ ਮਗਨਰੇਗਾ ਤਹਿਤ ਚਲਾਏ ਜਾ ਰਹੇ ਇਸ ਪ੍ਰੋਜ਼ੈਕਟ ਨਾਲ ਜਿੱਥੇ ਪਿੰਡ ਦੇ ਲੋਕਾਂ ਨੂੰ ਰੋਜਗਾਰ ਦੇ ਮੌਕੇ ਮਿਲ ਰਹੇ ਹਨ ਉਥੇ ਹੀ ਆਉਣ ਵਾਲੀਆਂ ਪੀੜੀਆਂ ਲਈ ਸਾਫ ਪੌਣ ਪਾਣੀ ਵੀ ਇਹ ਜੰਗਲ ਦੇਣਗੇ। ਉਨਾਂ ਦੱਸਿਆ ਕਿ ਇਨ੍ਹਾਂ ਇਸ ਜੰਗਲ ਵਿੱਚ ਤਿੰਨ ਦਰਜਨਾਂ ਕਿਸਮ ਦੋ ਪੌਦੇ ਲਗਾਏ ਜਾ ਰਹੇ ਹਨ, ਜਿੰਨ੍ਹਾਂ ਵਿਚ ਫੁਲਾਂ ਵਾਲੇ ਪੌਦੇ, ਪੰਛੀਆਂ ਨੂੰ ਆਕਰਸਿ਼ਤ ਕਰਨ ਵਾਲੇ ਪੌਦੇ, ਦਵਾਈਆਂ ਵਾਲੇ ਪੌਦੇ ਅਤੇ ਛਾਂ ਵਾਲੇ ਪੌਦੇ ਹਨ। ਪੌਦਿਆਂ ਵਿਚ ਝਾੜੀਆਂ, ਛੋਟੇ ਅਤੇ ਵੱਡੇ ਰੁੱਖ ਅਤੇ ਕਨੌਪੀ ਬਣਾਉਣ ਵਾਲੇ ਰੁੱਖਾਂ ਦਾ ਸੁਮੇਲ ਖਾਸ ਤਰਤੀਬ ਵਿਚ ਲਗਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪਿੰਡ ਮੂਲਿਆਂਵਾਲੀ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਨਿਕਾਸੀ ਦੇ ਪੱਕੇ ਤੌਰ ਤੇ ਪ੍ਰਬੰਧ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਸਰਕਾਰ ਨੂੰ ਵੀ ਲਿਖਿਆ ਗਿਆ ਅਤੇ ਸਰਕਾਰ ਵੱਲੋਂ ਵੀ ਪਾਣੀ ਦੀ ਨਿਕਾਸੀ ਲਈ ਯਤਨ ਕੀਤੇ ਜਾ ਰਹੇ ਹਨ
ਇਸ ਮੌਕੇ ਉਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੰਡੀ ਅਫਸਰ ਦਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੰਬੋਜ, ਜ਼ਿਲਾ ਫੂਡ ਸਪਲਾਈ ਅਫ਼ਸਰ ਹਿਮਾਂਸ਼ੂ ਕੁਕੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

CATEGORIES
Share This

COMMENTS

Wordpress (0)
Disqus (0 )
Translate