ਸੁਪਰੀਮ ਕੋਰਟ ਤੋਂ ਵੀ ਰਾਹਤ ਨਾ ਮਿਲੀ ਮਨੀਸ਼ ਸਿਸੋਦੀਆ ਨੂੰ

ਨਵੀਂ ਦਿੱਲੀ 30 ਅਕਤੂਬਰ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ 241 ਦਿਨਾਂ ਤੋਂ ਜੇਲ੍ਹ ਵਿੱਚ ਹਨ। ਸੁਪਰੀਮ ਕੋਰਟ ਨੇ ਮੰਗਲਵਾਰ 17 ਅਕਤੂਬਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਸ ‘ਤੇ ਅੱਜ ਸੁਣਵਾਈ ਹੋਈ ਅਤੇ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸ ਵੀ ਐਨ ਭੱਟੀ ਦੀ ਬੈਂਚ ਨੇ ਸਿਸੋਦੀਆ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਾਹੀਂ ਜਾਂਚ ਕੀਤੇ ਜਾ ਰਹੇ ਕੇਸਾਂ ਬਾਰੇ ਆਪਣਾ ਫ਼ੈਸਲਾ ਸੁਣਾਇਆ ਹੈ। ‘ਆਪ’ ਨੇਤਾ ਮਨੀਸ਼ ਸਿਸੋਦੀਆ ‘ਤੇ ਦਿੱਲੀ ਦੀ ਸ਼ਰਾਬ ਨੀਤੀ ‘ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਦੋਸ਼ ਹਨ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸ ਵੀ ਐਨ ਭੱਟੀ ਦੀ ਬੈਂਚ ਵਿੱਚ ਹੋਈ। ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਂਚ ਏਜੰਸੀਆਂ ਦੀ ਤਰਫੋਂ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਅਤੇ ਮਨੀਸ਼ ਸਿਸੋਦੀਆ ਦੀ ਤਰਫੋਂ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਦਲੀਲਾਂ ਪੇਸ਼ ਕੀਤੀਆਂ ਸਨ।

CATEGORIES
Share This

COMMENTS

Wordpress (0)
Disqus (0 )
Translate