ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ
ਚੰਡੀਗੜ 30 ਅਕਤੂਬਰ।
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਨਵੰਬਰ ਤੋਂ ਸਾਰੇ ਸਰਕਾਰੀ ਸਕੂਲਾਂ (government schools) ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 1 ਨਵੰਬਰ ਤੋਂ 28 ਫਰਵਰੀ 2024 ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਹੋਵੇਗਾ ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਦੱਸਣਯੋਗ ਹੈ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।

CATEGORIES ਸਿੱਖਿਆ


