ਸਰਕਾਰ ਨੇ ਸ਼ੁਰੂ ਕੀਤੀ ਸਕੀਮ,ਆਧਾਰ ਕਾਰਡ ਵਿਖਾਓ 25 ਰੁਪਏ ਕਿਲੋ ਪਿਆਜ਼ ਲੈ ਜਾਓ
ਚੰਡੀਗੜ 30 ਅਕਤੂਬਰ
ਤਿਉਹਾਰਾਂ ਦੇ ਸੀਜ਼ਨ ਨੇੜੇ ਪਿਆਜ਼ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਗਿਆ। ਪਿਆਜ਼ ਮੰਡੀਆਂ ਦੇ ਵਿੱਚ ਕਰੀਬ 70 ਤੋਂ 75 ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਅਜਿਹੇ ਵਿੱਚ ਸਰਕਾਰ ਵੱਲੋਂ ਫੈਸਲਾ ਲੈਂਦਿਆਂ ਪੰਜਾਬ ਦੀਆਂ ਮੰਡੀਆਂ ਵਿੱਚ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਿਆਜ਼ ਲੋਕਾਂ ਨੂੰ ਦਿੱਤੇ ਜਾਣਗੇ। ਅੱਜ 30 ਅਕਤੂਬਰ ਨੂੰ ਜਲੰਧਰ ਦੀ ਮਕਸੂਦਾ ਮੰਡੀ ਵਿੱਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਕੇਂਦਰ ਸਰਕਾਰ ਵਲੋਂ (ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ) ਵੱਲੋਂ ਲੋਕਾਂ ਲਈ ਇਹ ਰਾਹਤ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਲੋਕਾਂ ਨੂੰ ਪਿਆਜ਼ ਮਿਲਣਗੇ। ਮੰਡੀ ਵਿੱਚ ਪਹੁੰਚੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਆਧਾਰ ਕਾਰਡ ਤੇ ਪ੍ਰਤੀ ਵਿਅਕਤੀ ਵੱਧ ਤੋਂ ਵੱਧ ਚਾਰ ਕਿਲੋ ਪਿਆਜ਼ 25 ਰੁਪਏ ਕਿਲੋ ਦੇ ਹਿਸਾਬ ਨਾਲ ਦਿੱਤੇ ਜਾਣੇ ਹਨ। ਇਹ ਵੀ ਪਤਾ ਲੱਗਿਆ ਹੈ ਕਿ ਇਹ ਯੋਜਨਾ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਵਿੱਚ ਸ਼ੁਰੂ ਕੀਤੀ ਜਾਵੇਗੀ।



