ਦੀਵਾਲੀ ਤੋਂ ਪਹਿਲਾਂ ਵੱਡਾ ਝਟਕਾ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ 100 ਰੁਪਏ ਵਾਧਾ

ਨਵੀਂ ਦਿੱਲੀ 1 ਨਵੰਬਰ।ਦੀਵਾਲੀ ਤੋਂ ਪਹਿਲਾਂ ਸਿਲੰਡਰ ਦੀਆਂ ਕੀਮਤਾਂ ਵਧ ਗਈਆਂ ਹਨ। ਪਿਛਲੇ ਮਹੀਨੇ ਜਿੱਥੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਘਟਾ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਗਈ ਸੀ।
ਉੱਥੇ ਹੀ ਦੂਜੇ ਪਾਸੇ 19 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 209 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹੁਣ ਇਸ ਦੇ ਨਾਲ ਹੀ 19 ਕਿਲੋ ਦੇ ਸਿਲੰਡਰ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ।ਇਨ੍ਹਾਂ ਸਿਲੰਡਰਾਂ ਦੀ ਕੀਮਤ ਵਿੱਚ 100 ਰੁਪਏ ਤੋਂ ਜ਼ਿਆਦਾ ਦਾ ਵਾਧਾ ਕੀਤਾ ਗਿਆ ਹੈ, ਯਾਨੀ ਜੋ ਸਿਲੰਡਰ ਦਿੱਲੀ ਵਿੱਚ 1731.50 ਰੁਪਏ ਵਿੱਚ ਮਿਲਦਾ ਸੀ, ਇਸ ਮਹੀਨੇ ਤੋਂ 1833.00 ਰੁਪਏ ਮਿਲਣਗੇ।
ਤੁਹਾਨੂੰ ਦੱਸ ਦੇਈਏ ਕਿ ਅੱਜ ਤੋਂ ਦਿੱਲੀ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1833 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ 19 ਕਿਲੋ ਦੇ ਸਿਲੰਡਰ ਦੀ ਕੀਮਤ 1,731.50 ਰੁਪਏ ਸੀ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate