ਸੁਖਦੇਵ ਸਿੰਘ ਢਿੱਲੋ ਨੇ ਰਾਜ ਪੱਧਰੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤੇ 2 ਮੈਡਲ
ਅਬੋਹਰ 2 ਨਵੰਬਰ 2023
ਮਾਸਟਰ ਐਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਬੀਤੇ ਦਿਨੀ ਕਰਵਾਈ ਗਈ 45ਵੀਂ ਸਟੇਟ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪਿੰਡ ਬਹਾਵ ਵਾਲਾ ਦੇ ਸੁਖਦੇਵ ਸਿੰਘ ਢਿੱਲੋਂ ਨੇ ਮੈਡਲ ਜਿੱਤ ਕੇ ਨਾਮਨਾ ਖੱਟਿਆ। ਇਨਾ ਮੁਕਾਬਲਿਆਂ ਵਿੱਚ 70 ਸਾਲ ਉਮਰ ਵਰਗ ਦੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਸੁਖਦੇਵ ਸਿੰਘ ਨੇ ਗੋਲਾ ਸੁੱਟਣ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਮੈਡਲ ਤੇ ਲੰਬੀ ਛਾਲ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਤਾਂਬੇ ਦਾ ਮੈਡਲ ਜਿੱਤਿਆ। ਉਹਨਾਂ ਨੂੰ ਪ੍ਰਬੰਧਕਾਂ ਵੱਲੋਂ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਸੁਖਦੇਵ ਸਿੰਘ ਢਿੱਲੋਂ ਮਾਸਟਰ ਅਥਲੈਟਿਕਸ ਮੁਕਾਬਲਿਆਂ ਵਿੱਚ ਮੈਡਲ ਜਿੱਤਦੇ ਆ ਰਹੇ ਹਨ। ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ ਦਾ ਸੱਦਾ ਵੀ ਦਿੱਤਾ। ਉਹਨਾਂ ਕਿਹਾ ਕਿ ਖੇਡਾਂ ਜਿੱਥੇ ਸਾਡੇ ਸਰੀਰਕ ਤੰਦਰੁਸਤੀ ਲਈ ਜਰੂਰੀ ਹਨ ਉਥੇ ਮਾਨਸਿਕ ਤੰਦਰੁਸਤੀ ਲਈ ਵੀ ਖੇਡਾਂ ਦਾ ਵੱਡਾ ਯੋਗਦਾਨ ਹੈ।
CATEGORIES ਖੇਡਾਂ