ਸਕੂਲਾਂ ਵਿੱਚ ਸਰਕਾਰ ਨੇ ਕੀਤੀਆਂ ਛੁੱਟੀਆਂ
ਨਵੀਂ ਦਿੱਲੀ
ਗੰਭੀਰ ਬਣੇ ਹਾਲਾਤਾਂ ਨੂੰ ਵੇਖਦੇ ਹੋਏ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਕਰ ਦਿੱਤੇ ਹਨ। 6 ਤੋਂ 12 ਵੀ ਕਲਾਸ ਲਈ ਸਕੂਲਾਂ ਨੂੰ ਆਨਲਾਈਨ ਕਲਾਸਾਂ ਦਾ ਵਿਕਲਪ ਦਿੱਤਾ ਜਾ ਰਿਹਾ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਕਈ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਐਤਵਾਰ ਸਵੇਰੇ ਵੀ ਗੰਭੀਰ ਰਹੀ। ਸੰਘਣੇ ਜ਼ਹਿਰੀਲੇ ਧੂੰਏਂ ਨੇ ਸ਼ਹਿਰ ਨੂੰ ਘੇਰਿਆ ਹੋਇਆ ਸੀ,ਜਿਸ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ ਸੀ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਇਸ ਹਫ਼ਤੇ ਲਗਾਤਾਰ ਚੌਥੇ ਦਿਨ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ।
ਗੰਭੀਰ ਬਣੇ ਹਾਲਾਤ ਨੂੰ ਵੇਖਦੇ ਹੋਏ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਕਰ ਦਿੱਤੇ ਹਨ।



