ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਚ ਏਐਸਆਈ ਗਿ੍ਰਫਤਾਰ

ਚੰਡੀਗੜ, 29 ਅਕਤੂਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮਿ੍ਰਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ ਲਗਾਇਆ ਕਿ ਉਪਰੋਕਤ ਪੁਲਿਸ ਮੁਲਾਜਮ ਉਸਦੇ ਖਿਲਾਫ ਦਰਜ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ ‘ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿਚਲੇ ਤੱਥਾਂ ਦੀ ਪੁਸਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਉਰੋ ਦੇ ਅੰਮਿ੍ਰਤਸਰ ਯੂਨਿਟ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

CATEGORIES
Share This

COMMENTS

Wordpress (0)
Disqus (0 )
Translate