ਪੰਜਾਬ ਦਾ ਆਈ.ਏ.ਐਸ ਅਧਿਕਾਰੀ ਬਾਲ-ਬਾਲ ਬਚਿਆ,ਚੱਲੀ ਗੋਲੀ
ਚੰਡੀਗੜ੍ਹ 13, ਨਵੰਬਰ- ਦੀਵਾਲੀ ਦੀ ਰਾਤ ਨੂੰ ਪੰਜਾਬ ਪੁਲਿਸ ਦੇ ਆਈ.ਏ.ਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 24 ਦੀ ਹੈ,ਜਿੱਥੇ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਹੈ। ਇਸ ਮੌਕੇ ਵਰਿੰਦਰ ਸ਼ਰਮਾ ਆਪਣੇ ਪੂਰੇ ਪਰਿਵਾਰ ਨਾਲ ਘਰ ‘ਚ ਮੌਜੂਦ ਸੀ ਤੇ ਘਰ ਵਿਚ ਪੂਜਾ ਅਰਚਨਾ ਕਰਨ ਉਪਰੰਤ ਪਰਿਵਾਰਕ ਮੈਂਬਰਾਂ ਨਾਲ ਬੈਠੇ ਸਨ।ਇਸ ਗੋਲੀਬਾਰੀ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਇਸ ਦੇ ਨਾਲ ਹੀ ਸੜਕ ਤੋਂ ਅਣਪਛਾਤੇ ਬਦਮਾਸ਼ਾਂ ਵੱਲੋਂ ਉਨ੍ਹਾਂ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ। ਬਦਮਾਸ਼ਾਂ ਵੱਲੋਂ ਚਲਾਈ ਗਈ ਗੋਲੀ ਉਨ੍ਹਾਂ ਦੇ ਬੈੱਡਰੂਮ ਦੀ ਇੱਕ ਖਿੜਕੀ ਵਿੱਚ ਲੱਗੀ। ਖਿੜਕੀ ਨਾਲ ਟਕਰਾਉਣ ਤੋਂ ਬਾਅਦ ਗੋਲੀ ਉਥੇ ਹੀ ਜਾ ਡਿੱਗੀ ਅਤੇ ਇਸ ਕਾਰਨ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਘਟਨਾ ਉਪਰੰਤ ਮੌਕੇ ‘ਤੇ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਇਸ ਮੌਕੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਗੋਲੀ ਦਾ ਖੋਲ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਆਗਾਮੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।