24 ਘੰਟੇ ਵਿਚ ਅੱਗ ਲੱਗਣ ਵਾਲੀ ਥਾਂ ਪੁੱਜ ਰਹੀਆਂ ਹਨ ਟੀਮਾਂ, ਛੁੱਟੀ ਵਾਲੇ ਦਿਨ ਵੀ ਨਿਭਾਈ ਜਾ ਰਹੀ ਹੈ ਡਿਊਟੀ

ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਫਾਜਿਲ਼ਕਾ, 13 ਨਵੰਬਰ

ਫਾਜਿਲ਼ਕਾ ਜਿ਼ਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਅਤੇ ਕਿਸਾਨ ਆਪਣੀ ਵਾਤਾਵਰਨ ਅਤੇ ਆਪਣੀ ਜਮੀਨ ਪ੍ਰਤੀ ਜਿੰਮੇਵਾਰੀ ਨੂੰ ਸਮਝਦਿਆਂ ਇਸ ਵਾਰ ਬਹੁਤ ਘੱਟ ਪਰਾਲੀ ਸਾੜ ਰਹੇ ਹਨ। ਪਰ ਜਿੱਥੇ ਕਿਤੇ ਵੀ ਪਰਾਲੀ ਸਾੜਨ ਦੀ ਰਿਪੋਰਟ ਉਪਗ੍ਰਹਿ ਨਾਲ ਮਿਲਦੀ ਹੈ, ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਅੰਦਰ ਉਸ ਸਥਾਨ ਤੇ ਪਹੁੰਚ ਕੇ ਅੱਗ ਲੱਗਣ ਦੀ ਪੁ਼ਸ਼ਟੀ ਕਰਦੀਆਂ ਹਨ, ਅਤੇ ਜਿੱਥੇ ਅੱਗ ਲੱਗਣ ਦੀ ਪੁਸ਼ਟੀ ਹੁੰਦੀ ਹੈ ਉਥੇ ਚਲਾਨ ਕੀਤਾ ਜਾਂਦਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਕਿਸਾਨ ਵੀਰ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੇ ਮੁੜ ਅਪੀਲ ਵੀ ਕੀਤੀ ਕਿ ਪਰਾਲੀ ਨੂੰ ਸਾੜਿਆ ਨਾ ਜਾਵੇ। ਉਨ੍ਹਾਂ ਨੇ ਕਿਹਾ ਕਿ ਫਿਰ ਵੀ ਜੇਕਰ ਕਿਤੇ ਕੋਈ ਅੱਗ ਲਗਾਉਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਮੌਕੇ ਤੇ ਪਹੁੰਚ ਕੇ ਪੜਤਾਲ ਕੀਤੀ ਜਾਂਦੀ ਹੈ। ਦੀਵਾਲੀ ਕਾਰਨ ਹੋਈਆਂ ਛੁੱਟੀਆਂ ਦੌਰਾਨ ਵੀ ਸਰਕਾਰੀ ਅਮਲਾ ਆਪਣੀ ਡਿਊਟੀ ਤੇ ਤਾਇਨਾਤ ਰਿਹਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਪਰਾਲੀ ਸਾੜਨਾਂ ਕਿਸਾਨ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਟੀਮਾਂ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰ ਰਹੀਆਂ ਹਨ। ਇਸਦੋਂ ਇਲਾਵਾ ਪੁਲਿਸ ਵੱਲੋਂ ਵੀ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵੀਰ ਪਰਾਲੀ ਪ੍ਰਬੰਧਨ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਅਫ਼ਸਰ ਦੀ ਸਲਾਹ ਲੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਟੀਮਾਂ ਨੇ ਪਿੰਡ ਪਿੰਡ ਜਾ ਕੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਦੀ ਜਾਣਕਾਰੀ ਦਿੱਤੀ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।

ਉਨ੍ਹਾਂ ਨੇ ਕਿਹਾ ਕਿ ਆਈ ਖੇਤ ਮੋਬਾਇਲ ਐਪ ਰਾਹੀਂ ਕਿਸਾਨ ਵੀਰ ਆਪਣੇ ਨੇੜੇ ਕਿਰਾਏ ਲਈ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ। ਇਸ ਰਾਹੀਂ ਤੁਹਾਨੂੰ ਮਸ਼ੀਨਾਂ ਕਿਰਾਏ ਤੇ ਲੈਣ ਵਿਚ ਸੌਖ ਹੋਵੇਗੀ ਅਤੇ ਤੁਸੀਂ ਬਿਨ੍ਹਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕਰ ਸਕੋਗੇ।

CATEGORIES
Share This

COMMENTS

Wordpress (0)
Disqus (0 )
Translate