ਡਿਪਟੀ ਕਮਿਸ਼ਨਰ ਵਲੋਂ 23 ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰ ਦੀ ਵੰਡ
ਫਰੀਦਕੋਟ 29 ਅਕਤੂਬਰ
ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਜਿਲਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਡਾ. ਰੂਹੀ ਦੁੱਗ ਵੱਲੋਂ ਚੱਲਣ ਫਿਰਨ ਤੋਂ ਅਸਮਰੱਥ 23 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਥਾਨਕ ਰੈਡ ਕਰਾਸ ਸਪੈਸ਼ਲ ਸਕੂਲ ਵਿਖੇ ਟਰਾਈਸਾਈਕਲਾਂ ਅਤੇ ਵ੍ਹੀਲਚੇਅਰ ਦੀ ਵੰਡ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ ਰੂਗੀ ਦੁੱਗ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਮਾਨਵ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਾਨੂੰ ਦੀਨ-ਦੁਖੀਆਂ ਦੀ ਹਮੇਸ਼ਾ ਮਦਦ ਕਰਨੀ ਚਾਹੀਦੀ ਹੈ।ਉਨ੍ਹਾਂ ਸਵੈ ਸੇਵੀ ਸੰਸਥਾਵਾਂ ਅਤੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਅਤੇ ਰੈਡ ਕਰਾਸ ਵੱਲੋਂ ਚਲਾਈਆਂ ਜ ਰਹੀਆਂ ਸੰਸਥਾਵਾਂ ਨੂੰ ਦਾਨ ਦੇਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਰੈੱਡ ਕਰਾਸ ਕਾਰਜਕਾਰੀ ਮੈਂਬਰ ਹਸਪਤਾਲ ਭਲਾਈ ਸ਼ਾਖਾ ਮੈਡਮ ਸੁਨੀਤਾ ਜੈਨ ਤੋਂ ਇਲਾਵਾ ਰੈਡ ਕਰਾਸ ਦਫ਼ਤਰ ਦਾ ਸਟਾਫ ਵੀ ਹਾਜ਼ਰ ਸੀ।
CATEGORIES ਸਿਹਤ