ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿਚ ਵਾਧਾ
ਅੰਮ੍ਰਿਤਸਰ 15 ਨਵੰਬਰ (ਜਗਜੀਤ ਸਿੰਘ ਧਾਲੀਵਾਲ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਧਾਰਮਿਕ ਸਿਆਸੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਰਾਜ ਸਰਕਾਰ ਨੂੰ ਮੰਗ ਪੱਤਰ ਦੇ ਕੇ ਵੋਟਾਂ ਬਣਾਉਣ ਲਈ ਹੋਰ ਵਧੇਰੇ ਸਮੇਂ ਦੀ ਮੰਗ ਕੀਤੀ ਗਈ ਸੀ, ਜਿਸ ਉਤੇ ਗੌਰ ਕਰਦਿਆਂ ਕੇਂਦਰ ਨੇ ਪੰਜਾਬ ਸਰਕਾਰ ਨੂੰ ਪੱਤਰ ਜਾਰੀ ਕਰਕੇ ਵੋਟਾਂ ਬਣਾਉਣ ਦੀ ਤਰੀਕ ਵਿਚ ਵਾਧੇ ਦਾ ਫੈਸਲਾ ਕੀਤਾ ਹੈ।
ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਤਰੀਕ ਵਿਚ ਵਾਧਾ ਕਰ ਦਿੱਤਾ ਗਿਆ ਹੈ I ਇਹ ਵਾਧਾ ਗੁਰਦੁਆਰਾ ਚੋਣ ਕਮਿਸ਼ਨਰ ਵੱਲੋਂ ਕੀਤਾ ਗਿਆ। ਉਹਨਾਂ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਭਾਰਤ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕੱਢੇ ਗਏ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਵੋਟਾਂ ਬਣਾਉਣ ਲਈ ਸਮਾਂ 29 ਫਰਵਰੀ 2024 ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਧਾਰਮਿਕ ਸਿਆਸੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਰਾਜ ਸਰਕਾਰ ਨੂੰ ਮੰਗ ਪੱਤਰ ਦੇ ਕੇ ਵੋਟਾਂ ਬਣਾਉਣ ਲਈ ਹੋਰ ਵਧੇਰੇ ਸਮੇਂ ਦੀ ਮੰਗ ਕੀਤੀ ਗਈ ਸੀ।




