ਕਰਜ਼ੇ ਵਾਲੇ ਕਿਸਾਨਾਂ ਲਈ ਵੱਡੀ ਰਾਹਤ, ਹਾਈ-ਕੋਰਟ ਨੇ ਲਿਆ ਇਹ ਵੱਡਾ ਫੈਸਲਾ

ਚੰਡੀਗੜ 16 ਨਵੰਬਰ 2023 । ਖੇਤੀ ਵਿਚ ਕਿਸਾਨਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਵਿਚ ਸਭ ਤੋਂ ਵੱਡੀ ਮੁਸ਼ਕਿਲ ਹੈ ਕਰਜ਼ਾ। ਦੇਸ਼ ਦੇ ਕਿਸਾਨਾਂ ਦੀ ਆਰਥਿਕ ਹਾਲਤ ਕੁਝ ਠੀਕ ਨਹੀਂ ਹੈ। ਖਾਸਕਰ ਛੋਟੇ ਕਿਸਾਨਾਂ ਨੂੰ ਮੰਦੀ ਦੇ ਇਸ ਦੌਰ ਵਿੱਚ ਸਭ ਤੋਂ ਜਿਆਦਾ ਪ੍ਰਭਾਵਿਤ ਹੋਣਾ ਪੈਂਦਾ ਹੈ। ਕਈ ਕਿਸਾਨ ਅਜਿਹੇ ਹਨ ਜਿਨ੍ਹਾਂ ਦੇ ਖਰਚੇ ਤੱਕ ਪੂਰੇ ਨਹੀਂ ਹੁੰਦੇ।

ਖਾਸ ਕਰ ਜਿਨ੍ਹਾਂ ਕਿਸਾਨਾਂ ਨੇ ਆੜ੍ਹਤੀਆਂ ਤੋਂ ਕਰਜ਼ਾ ਲਿਆ ਹੁੰਦਾ ਹੈ ਉਨ੍ਹਾਂ ਨੂੰ ਬਹੁਤ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਹੁਣ ਕਰਜ਼ੇ ਵਾਲੇ ਕਿਸਾਨਾਂ ਲਈ ਇੱਕ ਵੱਡੀ ਰਾਹਤ ਵਾਲੀ ਖਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਕਿਸਾਨਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਜੇਕਰ ਤੁਸੀਂ ਵੀ ਕਿਸੇ ਆੜ੍ਹਤੀ ਦੇ ਪੈਸੇ ਦੇਣੇ ਹਨ ਤਾਂ ਇਹ ਤੁਹਾਡੇ ਲਈ ਖੁਸ਼ੀ ਦੀ ਖਬਰ ਹੈ।
ਦਰਅਸਲ ਆੜ੍ਹਤੀਆਂ ਵੱਲੋਂ ਆਪਣੀ ਮਰਜ਼ੀ ਨਾਲ ਵਿਆਜ਼ ਵਸੂਲਿਆ ਜਾਂਦਾ ਹੈ ਅਤੇ ਕਿਸਾਨਾਂ ਨਾਲ ਧੱਕੇਸ਼ਾਹੀ ਵੀ ਕੀਤੀ ਜਾਂਦੀ ਹੈ। ਪਰ ਹੁਣ ਇਨ੍ਹਾਂ ਚੀਜਾਂ ਨੂੰ ਲੈਕੇ ਹਾਈ ਕੋਰਟ ਵੱਲੋਂ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ। ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਰਜ਼ਾ ਦੇਣ ਸਮੇਂ ਉਨ੍ਹਾਂ ਤੋਂ ਚੈੱਕ ਲਏ ਜਾਂਦੇ ਹਨ।

ਹਾਈਕੋਰਟ ਦਾ ਕਹਿਣਾ ਹੈ ਕਿ ਵਹੀਆਂ ‘ਚ ਲਿਖੇ ਕਰਜ਼ੇ ਨਾ ਮੋੜਨ ਵਾਲੇ ਕਿਸੇ ਵੀ ਕਿਸਾਨ ਦਾ ਜੇਕਰ ਹੁਣ ਚੈੱਕ ਬਾਊਂਸ ਹੁੰਦਾ ਹੈ ਤਾਂ ਉਹ ਚੈੱਕ ਬਾਊਂਸ ਦਾ ਦੋਸ਼ੀ ਨਹੀਂ ਹੋਵੇਗਾ। ਯਾਨੀ ਕਿ ਜੇਕਰ ਹੁਣ ਕੋਈ ਕਿਸਾਨ ਕਿਸੇ ਕਾਰਨ ਆੜ੍ਹਤੀ ਦਾ ਕਰਜ਼ਾ ਨਹੀਂ ਮੋੜ ਸਕਦਾ ਅਤੇ ਉਸਦਾ ਚੈੱਕ ਬਾਊਂਸ ਹੋ ਜਾਂਦਾ ਹੈ ਤਾਂ ਉਸ ਦੇ ਉੱਤੇ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਹੋਵੇਗੀ।
ਇਸਦਾ ਮਤਲਬ ਇਹ ਨਹੀਂ ਹੈ ਕਿ ਕਿਸਾਨਾਂ ਨੂੰ ਕਰਜ਼ੇ ਦੇ ਪੈਸੇ ਵਾਪਸ ਨਹੀਂ ਦੇਣੇ ਪੈਣਗੇ, ਪਰ ਹੁਣ ਤੋਂ ਚੈੱਕ ਬਾਊਂਸ ਹੋਣ ‘ਤੇ ਹੋਣ ਵਾਲੀ ਕਾਰਵਾਈ ਤੋਂ ਕਿਸਾਨ ਬਚ ਜਾਣਗੇ।

CATEGORIES
Share This

COMMENTS

Wordpress (0)
Disqus (2 )
Translate