ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾ.ਰ ਕੇ ਕ.ਤ.ਲ

ਕੈਨੇਡਾ 17 ਨਵੰਬਰ ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਪੰਜਾਬੀ ਨੋਜਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਕਰੀਬ 11 ਵਜੇ ਦੋ ਵਿਅਕਤੀ ਉਸ ਨੂੰ ਗੋਲੀ ਮਾਰ ਕੇ ਭੱਜ ਗਏ। ਉਸ ਨੂੰ ਗੰਭੀਰ ਹਾਲਤ ਵਿਚ ਮਿਸੀਸਾਗਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਰਾਜ ਸਿੰਘ (28) ਵਜੋਂ ਹੋਈ ਹੈ। ਨੱਥੋਵਾਲ ਵਾਸੀ ਜਗਰਾਜ ਸਿੰਘ ਕਰੀਬ 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੜਾਈ ਦੇ ਨਾਲ-ਨਾਲ ਮਿਸੀਸਾਗਾ ਦੇ ਯਾਰਡ ਉੱਪਰ ਸਕਿਉਰਿਟੀ ਗਾਰਡ ਸੀ। ਇੱਥੇ ਹੀ ਲੰਘੀ ਰਾਤ ਸਮੇਂ ਦੋ ਹਥਿਆਰਬੰਦ ਵਿਅਕਤੀਆਂ ਨੇ ਜਗਰਾਜ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਗਰਾਜ ਸਿੰਘ ਦੇ ਪਿਤਾ ਬਲਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਸੁਖਦੀਪ ਕੌਰ ਨੇ ਸਖ਼ਤ ਮਿਹਨਤ ਕਰਕੇ ਉਸ ਨੂੰ ਪਾਲਿਆ ਅਤੇ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ। ਜਗਰਾਜ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰਿਵਾਰ ਮੁਤਾਬਕ ਉਸ ਨੂੰ ਕੈਨੇਡਾ ਗਏ ਤਿੰਨ ਮਹੀਨੇ ਹੀ ਹੋਏ ਸਨ।

CATEGORIES
Share This

COMMENTS

Wordpress (0)
Disqus (0 )
Translate