ਅੰਮ੍ਰਿਤਸਰ ‘ਚ ਹੋਈ ਵੱਡੀ ਵਾਰਦਾਤ,ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ

ਅੰਮ੍ਰਿਤਸਰ 17 ਨਵੰਬਰ 2023। ਅੰਮ੍ਰਿਤਸਰ ਵਿਚ ਅੱਜ ਸਵੇਰੇ ਸਵੇਰੇ ਇੱਕ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਥਾਣਾ ਜੰਡਿਆਲਾ ਵਿੱਚ ਸੇਵਾਵਾਂ ਦੇਣ ਵਾਲੇ ਏਐਸਆਈ ਸਰੂਪ ਸਿੰਘ ਦਾ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਸਰੂਪ ਸਿੰਘ ਅੱਜ ਸਵੇਰੇ ਮੋਟਰਸਾਈਕਲ ‘ਤੇ ਸਵਾਰ ਹੋਕੇ ਡਿਊਟੀ ‘ਤੇ ਜਾ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਉਧਰ ਇਸ ਘਟਨਾ ਦੀ ਹਰ ਪਾਸਿਓਂ ਨਿੰਦਿਆ ਹੋ ਰਹੀ ਹੈ।

CATEGORIES
Share This

COMMENTS

Wordpress (0)
Disqus (0 )
Translate