ਚਾਈਂ- ਚਾਈਂ ਆਪਣੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ

ਗੋਇੰਦਵਾਲ ਸਾਹਿਬ-ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਕੋਟ ਮੋਹੰਮਦ ਖ਼ਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਆਪਣੇ ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨ ਦਾ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਵਿਆਹ ਵਾਲਾ ਮੁੰਡਾ ਤੇ ਉਸਦਾ ਦੋਸਤ ਮੋਟਰਸਾਈਕਲ ‘ਤੇ ਰਿਸ਼ਤੇਦਾਰਾ ਨੂੰ ਵਿਆਹ ਦੇ ਕਾਰਡ ਵੰਡਣ ਜਾ ਰਹੇ ਸਨ ਕਿ ਅਚਾਨਕ ਉਹਨਾਂ ਦੇ ਮੋਚਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।  
ਮ੍ਰਿਤਕ ਨੌਜਵਾਨਾਂ ਦੀ ਪਛਾਣ ਪਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਸ਼ਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸ਼ਰਨਜੀਤ ਸਿੰਘ ਜਿਸਦਾ ਕਿ 21 ਨਵੰਬਰ ਨੂੰ ਵਿਆਹ ਹੈ ਦੇ ਕਾਰਡ ਦੇਣ ਲਈ ਪਿੰਡ ਜਮਾਰਹ ਵਿਖੇ ਆ ਰਹੇ ਸਨ। ਜਦੋਂ ਉਕਤ ਨੌਜਵਾਨ ਪਿੰਡ ਕੋਟ ਮੋਹੰਮਦ ਖ਼ਾ ਦੇ ਨਜ਼ਦੀਕ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਵੱਲੋ ਨੌਜਵਾਨਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਮੌਕੇ ‘ਤੇ ਪੁੱਜੇ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਟੱਕਰ ਮਾਰਨ ਵਾਹਨ ਚਾਲਕ ਨੂੰ ਕਾਬੂ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।

CATEGORIES
Share This

COMMENTS

Wordpress (0)
Disqus (0 )
Translate