ਡਿਪਟੀ ਕਮਿਸ਼ਨਰ ਨੇ ਪਿੰਡ ਸੱਕਾਂਵਾਲੀ ਵਿਖੇ ਪਿੰਡ ਵਾਸੀਆਂ ਦੀਆਂ ਸੁਣੀਆ ਸਮੱਸਿਆਵਾਂ

ਸੱਕਾਂਵਾਲੀ ਪਿੰਡ  ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਕੀਤੇ ਜਾਣਗੇ ਯੋਗ ਉਪਰਾਲੇ

ਸ੍ਰੀ ਮੁਕਤਸਰ ਸਾਹਿਬ 17 ਨਵੰਬਰ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਇਸ ਪਿੰਡ ਵਿਖੇ ਸਰਕਾਰ ਤੁਹਾਡੇ ਦੁਆਰ ਤਹਿਤ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੌਰਾਨ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ।

       ਇਸ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਮੁਸ਼ਕਿਲਾਂ ਸੁਣਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਅੱਜ ਪਿੰਡ ਸੱਕਾਂਵਾਲੀ ਵਿਖੇ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

    ਇਸ ਮੌਕੇ ਉਨ੍ਹਾਂ ਪਿੰਡ ਸੱਕਾਂਵਾਲੀ ਦੇ ਵਸਨੀਕਾਂ ਦੀਆਂ ਬਿਜਲੀ, ਪਾਣੀ, ਪੈਨਸ਼ਨਾਂ, ਲਾਭਪਾਤਰੀ ਨਾਲ ਸੰਬੰਧਿਤ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਹਨਾਂ ਦਾ ਜਲਦੀ ਨਿਪਟਾਰਾ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ।

  ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਪਿੰਡ ਵਾਸੀ ਕਿਸੇ ਕਾਰਨਾਂ ਕਰਕੇ ਸਰਕਾਰੀ ਦਫਤਰਾਂ ਵਿੱਚ ਪਹੁੰਚ ਨਹੀਂ ਕਰ ਪਾਉਂਦੇ ਅਤੇ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਲਈ ‘ਸਰਕਾਰ ਤੁਹਾਡੇ ਦੁਆਰ ਤਹਿਤ’ ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ।

 ਇਸ ਮੌਕੇ ਉਨ੍ਹਾਂ ਪਿੰਡ ਵਿੱਚ ਬਣੇ ਪਾਰਕ ਅਤੇ ਝੀਲ ਦਾ ਵੀ ਦੌਰਾ  ਕੀਤਾ ਅਤੇ ਪਿੰਡ ਦੇ ਸੁੰਦਰੀਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਪਿੰਡਾਂ ਨੂੰ ਇਸ ਪਿੰਡ ਤੋਂ ਸੇਧ ਲੈ ਕੇ ਸਾਫ-ਸਫਾਈ ਤੇ ਨਵੀਨੀਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ।

ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਹਰਿੰਦਰਪਾਲ ਸਿੰਘ ਬੇਦੀ, ਸ੍ਰੀ ਗੁਰਵਿੰਦਰ ਸਿੰਘ ਵਿਰਕ, ਸਰਪੰਚ ਚਰਨਜੀਤ ਸਿੰਘ, ਗੋਪੀ ਸੰਧੂ, ਹਰਦੀਪ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ। 

CATEGORIES
Share This

COMMENTS

Wordpress (0)
Disqus (0 )
Translate