ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਮਨਜੀਤ ਸਿੱਧੂ ਨੇ ਦਿੱਤਾ ਅਸਤੀਫਾ

ਚੰਡੀਗੜ 19 ਨਵੰਬਰ (ਜਗਜੀਤ ਸਿੰਘ ਧਾਲੀਵਾਲ) ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਉਨ੍ਹਾਂ ਵੱਲੋਂ ਅਸਤੀਫਾ ਦੇ ਦਿੱਤਾ ਗਿਆ,ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਵੱਲੋਂ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਅਸਤੀਫਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਮਨਜੀਤ ਸਿੰਘ ਸਿੱਧੂ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਦੋਸਤਾਂ ਵਿੱਚੋਂ ਇੱਕ ਹਨ। ਹਾਲਾਂਕਿ ਉਨ੍ਹਾਂ ਦੀ ਨਿਯੁਕਤੀ ‘ਚ ਕਾਫੀ ਦੇਰੀ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਸਾਲ ਜਨਵਰੀ ‘ਚ ਹੀ ਓਐੱਸਡੀ ਲਾਇਆ ਗਿਆ ਸੀ। ਓਐਸਡੀ ਦੇ ਅਸਤੀਫੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਨੇ ਵੀ ਜ਼ੋਰ ਫੜ ਲਿਆ ਹੈ।

CATEGORIES
Share This

COMMENTS

Wordpress (0)
Disqus (0 )
Translate