ਵਿਧਾਇਕ ਗੋਲਡੀ ਮੁਸਾਫਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਅਬੋਹਰ
ਬੱਲੂਆਣਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਰਫ਼ ਮੁੱਖ ਮੰਤਰੀ ਨੂੰ ਹਲਕੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਉਥੇ ਉਹਨਾਂ ਨੇ ਗੁਜਰਾਤ ਦੇ ਖੁੰਬਾਲੀਆਂ ਹਲਕੇ ਵਿਚ ਕੀਤੇ ਜਾ ਰਹੇ ਚੋਣ ਪ੍ਰਚਾਰ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਗੁਜਰਾਤ ਵਿੱਚ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਲੋਕ ਭਾਜਪਾ ਦੀ ਗੁਲਾਮੀ ਤੋਂ ਖਹਿੜਾ ਛੁਡਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕ ਗੁਜਰਾਤ ਵਿੱਚ ਵੀ ਪੰਜਾਬ ਵਾਂਗ ਬਦਲਾਅ ਹਰ ਹਾਲਤ ਲੈ ਕੇ ਆਉਣਗੇ। ਅਰਵਿੰਦ ਕੇਜਰੀਵਾਲ ਨੇ ਵਿਧਾਇਕ ਅਮਨਦੀਪ ਸਿੰਘ ਮੁਸਾਫਰ ਦੀ ਕਾਰਜ ਸ਼ੈਲੀ ਦੀ ਪ੍ਰਸ਼ੰਸਾ ਕੀਤੀ। ਗੋਲਡੀ ਮੁਸਾਫ਼ਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਜੋ ਕੰਮ ਸੱਤ ਮਹੀਨਿਆਂ ਵਿੱਚ ਕੀਤਾ ਗਿਆ ਹੈ।ਉਹ ਪਿਛਲੇ 70 ਸਾਲ ਵਿੱਚ ਹੁਣ ਤੱਕ ਦੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹਨ। ਇਸ ਮੌਕੇ ਤੇ ਸੀਨੀਅਰ ਆਗੂ ਧਰਮਵੀਰ ਗੋਦਾਰਾ ਵੀ ਹਾਜ਼ਰ ਸਨ।
ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਤੋਂ ਨੌਜਵਾਨ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਦੇ ਹੋਏ।

CATEGORIES
Share This

COMMENTS

Wordpress (0)
Disqus (0 )
Translate