ਪ੍ਰਸਿੱਧ ਅਦਾਕਾਰ ਦੀ ਹੋਈ ਮੌਤ, ਕਾਰ ਵਿਚ ਸ਼ੱਕੀ ਹਾਲਤ ‘ਚ ਮਿਲੀ ਲਾਸ਼

ਨਵੀਂ ਦਿੱਲੀ 20 ਨਵੰਬਰ। ਮਲਿਆਲਮੀ ਫ਼ਿਲਮਾਂ ਦੇ ਮਸ਼ਹੂਰ ਐਕਟਰ ਵਿਨੋਦ ਥਾਮਸ (45) ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲੀ ਹੈ। ਕੋਟਾਇਮ ’ਚ ਪੰਪੜੀ ਕੋਲ ਅਭਿਨੇਤਾ ਦੀ ਲਾਸ਼ ਮਿਲੀ ਹੈ। ਹੋਟਲ ਮੈਨੇਜਮੈਂਟ ਨੇ ਆਪਣੇ ਹੋਟਲ ਦੀ ਪਾਰਕਿੰਗ ਵਿਚ ਕਾਰ ਦੇ ਅੰਦਰ ਇਕ ਵਿਅਕਤੀ ਨੂੰ ਬਹੁਤ ਦੇਰ ਤੱਕ ਬੈਠਾ ਦੇਖਿਆ ਸੀ। ਉਨ੍ਹਾਂ ਨੇ ਹੀ ਇਕ ਬਾਰੇ ਪੁਲਸ ਨੂੰ ਜਾਣਕਾਰੀ ਦਿੱਤੀ।
ਪੁਲਸ ਨੇ ਹੋਟਲ ਦੀ ਪਾਰਕਿੰਗ ਵਿਚ ਪਹੁੰਚ ਕੇ ਐਕਟਰ ਨੂੰ ਕਾਰ ’ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਪੁਲਿਸ ਵਿਨੋਦ ਨੂੰ ਨੇੜਲੇ ਹਸਪਤਾਲ ਵਿਚ ਲੈ ਗਈ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਜੇ ਤੱਕ ਐਕਟਰ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗਿਆ ਹੈ। ਵਿਨੋਦ ਥਾਮਸ ਦੀ ਮੌਤ ਦੀ ਖ਼ਬਰ ਨਾਲ ਸਿਨੇਮਾ ਜਗਤ ਵਿਚ ਹਲਚਲ ਮਚ ਗਈ।

CATEGORIES
Share This

COMMENTS

Wordpress (0)
Disqus (0 )
Translate